Welcome to Punjab News Fast 47   Click to listen highlighted text! Welcome to Punjab News Fast 47
E-Paperਸਥਾਨਕ ਖਬਰ

ਯੂਨਾਈਟਡ ਅਕਾਲੀ ਦਲ ਵਲੋਂ ਰੋਸ ਮਾਰਚ

ਰੋਸ ਮਾਰਚ

ਪੱਤਰਕਾਰ ਗੁਰਪ੍ਰੀਤ ਸਿੰਘ ਭੁੱਲਰ 
( ਬਠਿੰਡਾ)  ਮਿਤੀ 18/3/2026 ਦਿਨ ਬੁੱਧਵਾਰ ਯੂਨਾਈਟਡ ਅਕਾਲੀ ਦਲ ਦੇ ਵਰਕਰਾਂ ਨੇ ਸਥਾਨਕ ਟੀਚਰਜ਼ ਹੋਮ ਵਿਚ ਮੀਟਿੰਗ ਤੋਂ ਬਾਅਦ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਯਾਦ ਪੱਤਰ ਸੌਂਪਿਆ। ਪਾਰਟੀ ਨੇ ਜਿਉਂਦ ਪਿੰਡ ਦੇ ਕਿਸਾਨਾਂ ‘ਤੇ ਤਸ਼ੱਦਦ ਅਤੇ ਗੁਰਦਾਸਪੁਰ ਦੇ ਨੌਜਵਾਨ ਰਣਜੀਤ ਸਿੰਘ ਦੇ ਕਤਲ ਮਾਮਲੇ ਵਿਚ ਪੁਲਿਸ ਕਾਰਵਾਈ ਦੀ ਨਿੰਦਾ ਕਰਦਿਆਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲਿਆਂ ਵਿਚ ਸਖ਼ਤ ਕਾਨੂੰਨ ਅਤੇ ਕਿਸਾਨ ਮਸਲਿਆਂ ਦੇ ਹੱਲ ਦੀ ਮੰਗ ਵੀ ਕੀਤੀ ਗਈ। ਪਾਰਟੀ ਆਗੂ ਗੁਰਦੀਪ ਸਿੰਘ ਬਠਿੰਡਾ, ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਡਾਲਾ, ਰਮਨਦੀਪ ਸਿੰਘ ਅਤੇ ਬੂਟਾ ਸਿੰਘ ਰਣਸੀਂਹ ਨੇ ਸਰਕਾਰ ‘ਤੇ ਕਾਨੂੰਨ-ਵਿਵਸਥਾ ਅਤੇ ਮਾਫੀਆ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!