Welcome to Punjab News Fast 47   Click to listen highlighted text! Welcome to Punjab News Fast 47
E-Paper
Trending

ਕਪੂਰਥਲਾ ਜੇਲ ਤੋਂ ਰਿਹਾ ਹੋਣ ਤੋਂ ਬਾਅਦ ਜਿਲਾ ਫਿਰੋਜ਼ਪੁਰ ਵਿੱਚ ਪਹੁੰਚਣ ਤੇ ਵਰਦੇਵ ਸਿੰਘ ਨੋਨੀ ਮਾਨ ਜੀ ਦਾ ਕੀਤਾ ਗਿਆ ਨਿੱਘਾ ਸਵਾਗਤ

ਪੂਰੇ ਪੰਜਾਬ ਵਿੱਚ ਹੈ ਪੁਲਿਸ ਦਾ ਰਾਜ ਵਰਦੇਵ ਨੋਨੀਮਾਨ

ਪੂਰੇ ਪੰਜਾਬ ਵਿੱਚ ਹੈ ਪੁਲਿਸ ਦਾ ਰਾਜ ਵਰਦੇਵ ਨੋਨੀਮਾਨ

ਜੇਲਾਂ ਵਿੱਚ ਮਿਲ ਰਿਹਾ ਹੈ ਧੜਾਲੇ ਨਾਲ ਨਸ਼ਾ

ਪੰਜਾਬ ਦੀ ਗੱਲ ਕਰਨ ਵਾਲੇ ਚਾਹੇ ਮੀਡੀਆ ਹੀ ਕਿਉਂ ਨਾ ਹੋਵੇ ਉਹਨਾਂ ਉੱਪਰ ਵੀ ਕੀਤੇ ਜਾਂਦੇ ਹਨ ਪਰਚੇ

ਕਪੂਰਥਲਾ ਜੇਲ ਤੋਂ ਰਿਹਾ ਹੋਣ ਤੋਂ ਬਾਅਦ ਜਿਲਾ ਫਿਰੋਜ਼ਪੁਰ ਵਿੱਚ ਪਹੁੰਚਣ ਤੇ ਵਰਦੇਵ ਸਿੰਘ ਨੋਨੀ ਮਾਨ ਜੀ ਦਾ ਕੀਤਾ ਗਿਆ ਨਿੱਘਾ ਸਵਾਗਤ

ਫਿਰੋਜ਼ਪੁਰ ਦੇ ਪਿੰਡ ਵਜੀਦਪੁਰ ਵਿਖੇ ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਮੱਥਾ ਟੇਕ ਕੇ ਕੀਤਾ ਗੁਰੂ ਘਰ ਦਾ ਸ਼ੁਕਰਾਨਾ

ਐਕਰ :- ਪਿਛਲੇ ਪੰਜ ਮਹੀਨੇ ਤੋਂ ਕਪੂਰਥਲਾ ਜੇਲ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਹਲਕਾ ਗੁਰੂ ਹਰ ਸਹਾਇ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਹਾਈ ਕੋਰਟ ਵੱਲੋਂ ਜਮਾਨਤ ਮਿਲਣ ਤੋਂ ਬਾਅਦ ਅੱਜ ਉਹ ਆਪਣੇ ਨਿਵਾਸ ਵੱਲ ਨਿਕਲੇ ਤਾਂ ਸਭ ਤੋਂ ਪਹਿਲਾਂ ਹਲਕਾ ਜੀਰਾ ਵਿੱਚ ਹਰਪ੍ਰੀਤ ਹੀਰੋ ਜੀ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਉਸ ਤੋਂ ਬਾਅਦ ਉਹ ਤਲਵੰਡੀ ਅਤੇ ਹੋਰ ਵੱਖ ਵੱਖ ਪਿੰਡਾਂ ਚੋਂ ਹੁੰਦੇ ਹੋਏ ਵਜੀਦਪੁਰ ਇਤਿਹਾਸਿਕ ਗੁਰਦੁਆਰਾ ਜਾਮਨੀ ਸਾਹਿਬ ਪਹੁੰਚੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਫਿਰੋਜ਼ਪੁਰ ਦੇ ਜਿਲਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਫਿਰੋਜ਼ਪੁਰ ਸ਼ਹਿਰੀ ਹਲਕਾ ਦੇ ਇੰਚਾਰਜ ਸੁਖਪਾਲ ਸਿੰਘ ਨਨੂ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਇਸ ਤੋਂ ਬਾਅਦ ਉਹਨਾਂ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅਤੇ ਅਰਦਾਸ ਕੀਤੀ ਇਸ ਮੌਕੇ ਉਹਨਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਪਿਛਲੇ ਪੰਜ ਮਹੀਨਿਆਂ ਵਿੱਚ ਸਰਕਾਰ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਇਆ ਹਾਂ ਮੇਰੇ ਤੇ ਜੇਲ ਚ ਬੈਠਿਆ ਵੀ ਇੱਕ ਹੋਰ ਪਰਚਾ ਦਰਜ ਕੀਤਾ ਗਿਆ ਉਹਨਾਂ ਕਿਹਾ ਕਿ ਪੰਜਾਬ ਵਿੱਚ ਪੁਲਿਸ ਦਾ ਰਾਜ ਹੈ ਜੇ ਕੋਈ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਹੈ ਤਾਂ ਪੁਲਿਸ ਦੇ ਜਰੀਏ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਭਾਵੇਂ ਉਹ ਕੋਈ ਵਿਰੋਧੀ ਪਾਰਟੀ ਦਾ ਹੋਵੇ ਜਾਂ ਮੀਡੀਆ ਦਾ ਹਰ ਇੱਕ ਨੂੰ ਹੀ ਪੁਲਿਸ ਦੇ ਜਰੀਏ ਦਬਾਇਆ ਜਾ ਰਿਹਾ ਹੈ
ਉਹਨਾਂ ਕਿਹਾ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਇੱਕ ਡਰਾਮਾ ਹੈ ਕਿਉਂਕਿ ਪੰਜ ਮਹੀਨੇ ਜੇਲ ਚ ਬਿਤਾਨ ਦਰਮਿਆਨ ਉਹਨਾਂ ਦੇਖਿਆ ਹੈ ਕਿ ਬਹੁਤ ਸਾਰੇ ਨੌਜਵਾਨਾਂ ਨੂੰ ਜੇਲਾਂ ਅੰਦਰ ਬੰਦ ਕਰਕੇ ਉਹਨਾਂ ਨੂੰ ਨਸ਼ੇ ਦਿੱਤੇ ਜਾ ਰਹੇ ਹਨ ਇਸ ਲਈ ਇਹ ਯੁੱਧ ਨਸ਼ਿਆਂ ਵਿਰੁੱਧ ਨਹੀਂ ਯੁੱਧ ਜਵਾਨੀ ਵਿਰੁੱਧ ਹੈ ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਦਾ ਬੋਲ ਬਾਲਾ ਹੈ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫਰੋਤੀਆਂ ਧਮਕੀਆਂ ਆਮ ਜਿਹੀ ਗੱਲ ਹੋ ਗਈ ਹੈ ਬੀਤੇ ਦਿਨੀ ਹੋ ਰਹੀਆਂ ਪੰਜਾਬ ਵਿੱਚ ਪੰਜਾਬ ਬਚਾਓ ਰੈਲੀਆਂ ਵਿੱਚ ਹੋ ਰਹੇ ਇਕੱਠ ਤੋਂ ਇਹ ਸਾਬਤ ਹੋ ਰਿਹਾ ਹੈ ਕਿ ਲੋਕ ਮੁੜ ਤੋਂ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ

ਬਾਈਟ :- ਵਰਦੇਵ ਸਿੰਘ ਨੋਨੀ ਮਾਨ

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!