ਸਕੂਲ ਵਿੱਚ ਬਣੇ ਨਵੇਂ ਕਮਰੇ ਦਾ ਵਿਧਾਇਕ ਨਰੇਸ਼ ਕਟਾਰੀਆ ਨੇ ਕੀਤਾ ਉਦਘਾਟਨ
ਸਕੂਲ ਵਿੱਚ ਬਣੇ ਨਵੇਂ ਕਮਰੇ ਦਾ ਵਿਧਾਇਕ ਨਰੇਸ਼ ਕਟਾਰੀਆ ਨੇ ਕੀਤਾ ਉਦਘਾਟਨ
ਸਕੂਲ ਵਿੱਚ ਬਣੇ ਨਵੇਂ ਕਮਰੇ ਦਾ ਵਿਧਾਇਕ ਨਰੇਸ਼ ਕਟਾਰੀਆ ਨੇ ਕੀਤਾ ਉਦਘਾਟਨ
ਜੀਰਾ 24 ਅਪ੍ਰੈਲ ਦੀਪਕ ਭਾਰਗੋ, ਗੌਰਵ ਭਾਰਗੋ
ਅੱਜ ਸਰਕਾਰੀ ਮਿਡਲ ਸਕੂਲ ਸੋਢੀ ਵਾਲਾ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਦਾਰ ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਸਰਦਾਰ ਹਰਜੋਤ ਸਿੰਘ ਬੈਂਸ ਮਾਣਯੋਗ ਸਿੱਖਿਆ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ ਜੀ ਦੇ ਸਾਂਝੇ ਯਤਨਾ ਸਦਕਾ ਸਕੂਲ ਵਿੱਚ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਹਲਕਾ ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ ਜੀ ਵਲੋਂ ਕੀਤਾ ਗਿਆ। ਇਸ ਮੌਕੇ ਤੇ ਸਕੂਲ ਇੰਚਾਰਜ ਸੁਨੀਤਾ ਛਾਬੜਾ ,ਅਧਿਆਪਕ ਗੁਰਸੇਵਕ ਸਿੰਘ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਉਹਨਾਂ ਨੂੰ ਜੀ ਆਇਆ ਕਿਹਾ ਅਤੇ ਉਹਨਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ । ਇਸ ਵਿਸ਼ੇਸ਼ ਮੌਕੇ ਤੇ ਮਾਰਕੀਟ ਕਮੇਟੀ ਚੇਅਰਮੈਨ ਇਕਬਾਲ ਸਿੰਘ ਢਿੱਲੋ ,ਸਕੂਲ ਚੇਅਰਮੈਨ ਵੀਰਪਾਲ ਕੌਰ, ਪਿੰਡ ਦੇ ਸਰਪੰਚ ਪਰਮਜੀਤ ਕੌਰ, ਰਣਜੀਤ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਚੌਹਾਨ ,ਰਜਿੰਦਰ ਪਾਲ , ਰਾਕੇਸ ਕੁਮਾਰ ਅਤੇ ਬੱਚਿਆਂ ਦੇ ਮਾਪੇ ਹਾਜਰ ਸਨ । ਹਲਕਾ ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਹਨਾਂ ਨੇ ਦੱਸਿਆ ਕਿ ਸਰਕਾਰ ਦਾ ਮੁੱਖ ਮਕਸਦ ਸਿੱਖਿਆ ਅਤੇ ਸਿਹਤ ਦੇ ਖੇਤਰ ਦਾ ਵਿਕਾਸ ਕਰਨਾ ਹੈ। ਇਸ ਦੌਰਾਨ ਸਕੂਲ ਦੇ ਬੱਚਿਆਂ ਨੇ ਵੀ ਕੁਝ ਸਮਾਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ।


