Welcome to Punjab News Fast 47   Click to listen highlighted text! Welcome to Punjab News Fast 47
E-Paper

ਹੇਮਕੁੰਟ ਸਕੂਲ ਵਿਖੇ ਮਨਾਇਆਂ ਕਿੰਡਰਗਾਰਟਨ ਦਾ ਗ੍ਰੈਜੂਏਸ਼ਨ ਸਮਾਰੋਹ

ਹੇਮਕੁੰਟ ਸਕੂਲ ਵਿਖੇ ਮਨਾਇਆਂ ਕਿੰਡਰਗਾਰਟਨ ਦਾ ਗ੍ਰੈਜੂਏਸ਼ਨ ਸਮਾਰੋਹ

ਹੇਮਕੁੰਟ ਸਕੂਲ ਵਿਖੇ ਮਨਾਇਆਂ ਕਿੰਡਰਗਾਰਟਨ ਦਾ ਗ੍ਰੈਜੂਏਸ਼ਨ ਸਮਾਰੋਹ

ਜੀਰਾ 24 ਅਪ੍ਰੈਲ ਦੀਪਕ ਭਾਰਗੋ

ਸਥਾਨਕ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਇੰਟਰਨੈਸ਼ਨਲ ਸਕੂਲ,ਜੋ ਕਿ ਉਂਚ ਗੁਣਵੱਤਾ ਵਾਲੀ ਸਿੱਖਿਆਂ, ਅਨੁਸ਼ਾਸਨ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਜਾਣਿਆ ਜਾਦਾ ਹੈ । ਬੱਚਿਆਂ ਨੇ ਹਮੇਸ਼ਾ ਹੀ ਵਿੱਦਿਆਂ ਦੇ ਖੇਤਰ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅਨੇਕਾ ਮੱਲਾਂ ਮਾਰ ਕੇ ਆਪਣਾ-ਆਪਣੇ ਪਰਿਵਾਰ ਤੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ ਹੈ।ਇਸ ਦੇ ਚੱਲਦੇ ਹੀ ਸਕੂਲ ਵਿੱਚ ਕਿੰਡਰਗਾਰਟਨ ਦੇ ਨੰਨੇ-ਮੁੰਨੇ ਬੱਚਿਆਂ ਲਈ ਤਿੰਨ ਦਿਨਾਂ ਗ੍ਰੈਜੂਏਸ਼ਨ ਸਮਾਰੋਹ ਬੜੇ ਉਤਸ਼ਾਹ ਨਾਲ ਮਨਾਇਆਂ ਗਿਆ। ਇਹ ਤਿੰਨ ਦਿਨਾਂ ਦੇ ਚੱਲੇ ਸਮਾਰੋਹ ਦੌਰਾਂਨ ਸਕੂਲ ਦਾ ਮਾਹੋਲ ਖੁਸ਼ੀ ਅਤੇ ਉਤਸ਼ਾਹ ਨਾਲ ਭਰਭੂਰ ਰਿਹਾ। ਇਸ ਪ੍ਰੋਗਰਾਮ ਦਾ ਆਰੰਭ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ,ਐਮ.ਡੀ.ਮੈਡਮ ਰਣਜੀਤ ਕੌਰ ਸੰਧੂ,ਪ੍ਰਿੰਸੀਪਲ ਮੈਡਮ ਸੋਨੀਆਂ ਸ਼ਰਮਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਅਤੇ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੋਰ ਤੇ ਹਾਜ਼ਰ ਸਨ ।ਪ੍ਰੋਗਰਾਮ ਦੀ ਸ਼ੁਰੂਆਤ ਮਾਨਯੋਗ ਮਹਿਮਾਨਾਂ ਵੱਲੋਂ ਸ਼ਮ੍ਹਾਂ ਰੋਸ਼ਨ ਕਰਕੇ ਕੀਤੀ ਗਈ। ਕਿੰਡਰਗਾਰਟਨ ਤੋਂ ਗ੍ਰੈਜੂਏਟ ਹੋਣ ਦੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਬੱਚਿਆਂ ਨੇ ਪੈਪੀ ਨੰਬਰਾਂ ‘ਤੇ ਡਾਂਸ ਪੇਸ਼ ਕੀਤਾ। ਵਿਦਿਆਰਥੀਆਂ ਦੀ ਇਸ ਪੇਸ਼ਕਸ਼ ਨੇ ਸਭ ਨੂੰ ਮੰਤਰਮੁਗਧ ਕਰ ਦਿੱਤਾ। ਕਿੰਡਰਗਾਰਟਰਨ ਵਿੱਚ ਬਿਤਾਏ ਗਏ ਉਨ੍ਹਾਂ ਦੇ ਸੁਹਾਵਨੇ ਸਫ਼ਰ ਦੀਆਂ ਝਲਕਾਂ ਨੇ ਮਾਪਿਆਂ ਅਤੇ ਹਾਜ਼ਰ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਲਿਆ । ਛੋਟੇ ਬੱਚੇ ਆਪਣੇ ਜੈਏਸ਼ਨ ਗਾਊਨ ਵਿੱਚ ਬਹੁਤ ਆਕਰਸ਼ਕ ਲੱਗ ਰਹੇ ਸਨ। ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੱਚਿਆਂ ਦੀ ਬੁਨਆਦੀ ਸਿੱਖਿਆਂ ਉਨ੍ਹਾਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਹੁੰਦੀ ਹੈ । ਉਹਨਾਂ ਮਾਪਿਆ ਅਤੇ ਅਧਿਆਪਕਾਂ ਦੀ ਭਰਭੂਰ ਸ਼ੰਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਸਾਂਝੇ ਯਤਨਾ ਨਾਲ ਹੀ ਬੱਚੇ ਉੱਚੀਆਂ ਉਡਾਣਾਂ ਭਰ ਸਕਦੇ ਹਨ। ਪ੍ਰਿੰਸੀਪਲ ਮੈਡਮ ਸੋਨੀਆਂ ਸ਼ਰਮਾ ਨੇ ਗ੍ਰੈਜੂਏਟਾਂ ਨੂੰ ਉਨ੍ਹਾਂ ਦੀ ਸਖਤ ਮਿਹਨਤ,ਲਗਨ ਅਤੇ ਪ੍ਰਾਪਤੀਆਂ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਪ੍ਰਗਟ ਕੀਤੀਆਂ ਅਤੇ ਸੀਨੀਅਰ ਸਕੂਲ ਦੇ ਨਵੇਂ ਪੜਾਅ ਲਈ ਹੌਸਲਾ ਅਫਜਾਈ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!