ਹੇਮਕੁੰਟ ਸਕੂਲ ਵਿਖੇ ਮਨਾਇਆ ਰਾਸ਼ਟਰੀ ਤਕਨਾਲੋਜੀ ਦਿਵਸ

ਜੀਰਾ 12 ਮਈ ਦੀਪਕ ਭਾਰਗੋ
ਸਿੱਖਿਆ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿੱਚ ਨੈਸ਼ਨਲ ਟੈਕਨੋਲੋਜੀ ਡੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਨੈਸ਼ਨਲ ਟੈਕਨੋਲੋਜੀ ਡੇ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਬੱਚਿਆਂ ਨੇ ਸੁੰਦਰ ਪੋਸਟਰ ਤਿਆਰ ਕਰਕੇ ਟੈਕਨੋਲੋਜੀ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਮਾਜ ਨੂੰ ਤਕਨਾਲੋਜੀ ਦੇ ਸਹੀ ਉਪਯੋਗ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵਿਗਿਆਨ, ਆਰਟੀਫੀਸ਼ਲ ਇੰਟੈਲੀਜੈਂਸ, ਸਪੇਸ ਅਤੇ ਇਨੋਵੇਸ਼ਨ ਦੇ ਖੇਤਰ ਵਿੱਚ ਹੋ ਰਹੀ ਤਰੱਕੀ ਬਾਰੇ ਜਾਣਕਾਰੀ ਦਿੱਤੀ, ਬੱਚਿਆਂ ਨੂੰ ਤਕਨਾਲੋਜੀ ਦਾ ਸਹੀ ਅਤੇ ਸੁਰੱਖਿਅਤ ਢੰਗ ਨਾਲ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ.
ਮੈਡਮ ਰਣਜੀਤ ਕੌਰ ਸੰਧੂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਅੱਜ ਦੇ ਸਮੇਂ ਵਿੱਚ ਤਕਨਾਲੋਜੀ ਸਿੱਖਿਆ ਦਾ ਅਹਿਮ ਹਿੱਸਾ ਬਣ ਚੁੱਕੀ ਹੈ ਅਤੇ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨਾਲ ਜੁੜ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।ਸਕੂਲ ਦੀ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਜੀ ਨੇ ਕਿਹਾ ਕਿ ਸਕੂਲ ਵੱਲੋਂ ਸਮੇਂ-ਸਮੇਂ ਤੇ ਵਿਦਿਆਰਥੀਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਨੈਸ਼ਨਲ ਟੈਕਨੋਲੋਜੀ ਡੇ ਵਿਦਿਆਰਥੀਆਂ ਨੂੰ ਨਵੀਆਂ ਖੋਜਾਂ ਅਤੇ ਵਿਗਿਆਨਕ ਸੋਚ ਵੱਲ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਤਕਨਾਲੋਜੀ ਦਾ ਸਦਉਪਯੋਗ ਕਰਦੇ ਹੋਏ ਆਪਣੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਉਤਸ਼ਾਹਿਤ ਕੀਤਾ।