ਸੂਬੇ ਵਿੱਚ ਅਪਰਾਧਿਕ ਘਟਨਾਵਾਂ ’ਚ ਵਾਧਾ ਹੋਇਆ: ਜ਼ੀਰਾ https://punjabnewsfast47.live/2026/05/2477/
‘ਸਰਕਾਰ ਸਿਆਸੀ ਬਹਿਸਾਂ ਛੱਡ ਕੇ ਜ਼ਮੀਨੀ ਹਕੀਕਤਾਂ ਵੱਲ ਧਿਆਨ ਦੇਵੇ’
‘ਸਰਕਾਰ ਸਿਆਸੀ ਬਹਿਸਾਂ ਛੱਡ ਕੇ ਜ਼ਮੀਨੀ ਹਕੀਕਤਾਂ ਵੱਲ ਧਿਆਨ ਦੇਵੇ’
ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੇ ਕਾਨੂੰਨ-ਵਿਵਸਥਾ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਹਕੂਮਤ ਆਮ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇਸ ਹੱਦ ਤੱਕ ਵਿਗੜ ਚੁੱਕੇ ਹਨ ਕਿ ਅਪਰਾਧੀ ਬਿਨਾਂ ਕਿਸੇ ਡਰ ਦੇ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਇਸ ਦੌਰਾਨ ਸ੍ਰੀ ਜ਼ੀਰਾ ਨੇ ਪਿੰਡ ਗੰਡੀਵਿੰਡ ਧੱਤਲ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਸੁਰੱਖਿਆ ਕਰਮਚਾਰੀ ਤੇਜਪ੍ਰੀਤ ਸਿੰਘ ਦੇ ਤਾਇਆ ਆਤਮਾ ਸਿੰਘ ਦਾ ਘਰ ਦੇ ਬਾਹਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇਨਸਾਫ਼ ਦੀ ਲੜਾਈ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਬਹਿਸਾਂ ਛੱਡ ਕੇ ਜ਼ਮੀਨੀ ਹਕੀਕਤਾਂ ਵੱਲ ਧਿਆਨ ਦੇਵੇ ਅਤੇ ਲੋਕਾਂ ਨੂੰ ਸੁਰੱਖਿਤ ਮਾਹੌਲ ਦੇਣ ਲਈ ਠੋਸ ਕਦਮ ਚੁੱਕੇ।
