Welcome to Punjab News Fast 47
Click to listen highlighted text!
Welcome to Punjab News Fast 47
’ਚ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰਜ ਕਰਨਗੇ ਸ਼ਮੂਲੀਅਤ
ਫਿਰੋਜ਼ਪੁਰ 15 ਜੂਨ (ਗੁਰਪ੍ਰੀਤ ਸਿੰਘ ਭੁੱਲਰ): ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫਰੰਟ ਦੀ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ 17 ਜੂਨ ਨੂੰ ਕੀਤੀ ਜਾ ਰਹੀ ਕਨਵੈਨਸਨ ਵਿਚ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਡੀ ਗਿਣਤੀ ਵਿਚ ਪੈਨਸ਼ਨਰ ਸ਼ਮੂਲੀਅਤ ਕਰਨਗੇ। ਸੂਬਾਈ ਆਗੂ ਕਿੱਕਰ ਸਿੰਘ, ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਜਨਰਲ ਸਕੱਤਰ ਪ੍ਰਤਾਪ ਸਿੰਘ ਢਿੱਲੋਂ, ਗੁਰਨਾਮ ਸਿੰਘ ਸੁਧਾਰਾ, ਬਖਸ਼ੀਸ਼ ਸਿੰਘ, ਵਿਜੇ ਕੁਮਾਰ ਗੱਖੜ, ਬਲਬੀਰ ਸਿੰਘ ਕੰਬੋਜ਼ ਨੇ ਦੱਸਿਆ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੈਨਸ਼ਨਰਾਂ ਨੂੰ ਮਿਲਦੀਆਂ ਸਹੂਲਤਾਂ ਨੂੰ ਇਕ-ਇਕ ਕਰਕੇ ਖੋਹਿਆ ਜਾ ਰਿਹਾ ਹੈ, ਜਿਸ ਕਰਕੇ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। 17 ਜੂਨ ਦੀ ਜਲੰਧਰ ਕਨਵੈਨਸ਼ਨ ਦੀ ਤਿਆਰੀ ਲਈ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਰਾਂਚ ਫਿਰੋਜ਼ਪੁਰ ਦੀ ਮੀਟਿੰਗ ਬਰਾਂਚ ਪ੍ਰਧਾਨ ਗੁਰਨਾਮ ਸਿੰਘ ਸਧਾਰਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਛਾਉਣੀ ਵਿਖੇ ਹੋਈ। ਮੀਟਿੰਗ ਵਿਚ ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ 18 ਪ੍ਰਤੀਸ਼ਤ ਮਹਿੰਗਾਈ ਭੱਤਾ ਦਿੱਤਾ ਜਾਵੇ, ਪੈਨਸ਼ਨ 2.59 ਦੇ ਫਾਰਮੂਲੇ ਅਨੁਸਾਰ ਰਿਵਾਇਜ਼ ਕੀਤੀ ਜਾਵੇ, ਮੈਡੀਕਲ ਭੱਤੇ ਵਿਚ ਵਾਧਾ ਕੀਤਾ ਜਾਵੇ ਆਦਿ ਮੰਗਾਂ ਦੀ ਪ੍ਰਾਪਤੀ ਲਈ 17 ਜੂਨ ਦੀ ਕਨਵੈਨਸ਼ਨ ਵਿਚ ਫਿਰੋਜ਼ਪੁਰ, ਜ਼ੀਰਾ, ਤਲਵੰਡੀ ਭਾਈ, ਮੱਲਾਂਵਾਲਾ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰ 17 ਜੂਨ ਦੀ ਜਲੰਧਰ ਜਲੰਧਰ ਕਨਵੈਨਸ਼ਨ ਵਿਚ ਸ਼ਾਮਲ ਹੋਣਗੇ। ਮੀਟਿੰਗ ਵਿਚ ਤਰਸੇਮ ਬੇਦੀ, ਗਿਆਨ ਸਿੰਘ, ਅਮਰਜੀਤ ਸਿੰਘ, ਜੁਗਿੰਦਰ ਸਿੰਘ, ਸੁੱਚਾ ਰਾਮ, ਰਾਮ ਗਣੇਸ਼, ਦੇਵ ਰਾਜ ਚਾਵਲਾ, ਜੀਤ ਸਿੰਘ, ਡਾਕਟਰ ਪ੍ਰਦੀਪ ਰਾਣਾ, ਰਮੇਸ਼ ਭੱਟੀ, ਰਜੇਸ਼ ਕੁਮਾਰ, ਓਮ ਪ੍ਰਕਾਸ਼ ਚੰਦਰ ਮੋਹਣ, ਤ੍ਰਿਲੋਕ ਸਿੰਘ, ਰਾਮ ਲਖਨ, ਜੋਗਿੰਦਰ ਸਿੰਘ, ਬਲਕਾਰ ਸਿੰਘ ਮਾੜੀ ਮੇਘਾ, ਸੁਰਜੀਤ ਸਿੰਘ, ਪਵਿੱਤਰ ਸਿੰਘ, ਅਨਿਲ ਸ਼ਰਮਾ, ਕਰਮ ਸਿੰਘ, ਕਿਰਨ ਕੁਮਾਰੀ, ਸ਼ਵਿੰਦਰਪਾਲ ਕੌਰ, ਨੰਦ ਲਾਲ, ਸੁਖਦੇਵ ਸਿੰਘ ਆਦਿ ਸ਼ਾਮਲ ਸਨ।
Back to top button
error: Content is protected !!
Click to listen highlighted text!