Welcome to Punjab News Fast 47   Click to listen highlighted text! Welcome to Punjab News Fast 47
E-Paperਚੋਟੀ ਦੀਆਂ ਖਬਰਾਂ
Trending

ਫਿਰੋਜ਼ਪੁਰ ਵਿੱਚ ਕੈਂਸਰ ਮਰੀਜ਼ਾਂ ਲਈ ਵੱਡੀ ਰਾਹਤ, ਅਨਿਲ ਬਾਗੀ ਹਸਪਤਾਲ ਵਿੱਚ ਕੀਮੋਥੈਰੇਪੀ ਸੇਵਾ ਸ਼ੁਰੂ

ਫਿਰੋਜ਼ਪੁਰ ਵਿੱਚ ਕੈਂਸਰ ਮਰੀਜ਼ਾਂ ਲਈ ਵੱਡੀ ਰਾਹਤ, ਅਨਿਲ ਬਾਗੀ ਹਸਪਤਾਲ ਵਿੱਚ ਕੀਮੋਥੈਰੇਪੀ ਸੇਵਾ ਸ਼ੁਰੂ


ਫਿਰੋਜ਼ਪੁਰ 18 ਜੂਨ (ਗੁਰਪ੍ਰੀਤ ਸਿੰਘ ਭੁੱਲਰ): ਫਿਰੋਜ਼ਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਕੈਂਸਰ ਮਰੀਜ਼ਾਂ ਲਈ ਇੱਕ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਪ੍ਰਸਿੱਧ ਅਨਿਲ ਬਾਗੀ ਹਸਪਤਾਲ ਵਿੱਚ ਹੁਣ ਕੀਮੋਥੈਰੇਪੀ ਦੀ ਆਧੁਨਿਕ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਸਰ ਰੋਗ ਵਿਸ਼ੇਸ਼ਗਿਆ ਡਾ. ਵਜਾਹਤ ਅਹਿਮਦ ਨੇ ਦੱਸਿਆ ਕਿ ਹਸਪਤਾਲ ਵਿੱਚ ਕੈਂਸਰ ਮਰੀਜ਼ਾਂ ਦਾ ਇਲਾਜ ਨਵੀਂ ਤਕਨਾਲੋਜੀ, ਆਧੁਨਿਕ ਮੈਡੀਕਲ ਉਪਕਰਣਾਂ ਅਤੇ ਤਜਰਬੇਕਾਰ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਇੱਕ ਗੰਭੀਰ ਬਿਮਾਰੀ ਹੈ ਪਰ ਇਸ ਤੋਂ ਘਬਰਾਉਣ ਦੀ ਬਜਾਏ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ। ਹੁਣ ਮਰੀਜ਼ਾਂ ਨੂੰ ਕੀਮੋਥੈਰੇਪੀ ਕਰਵਾਉਣ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਫਿਰੋਜ਼ਪੁਰ ਵਿੱਚ ਹੀ ਇਹ ਸੁਵਿਧਾ ਉਪਲਬਧ ਹੋਣ ਨਾਲ ਮਰੀਜ਼ਾਂ ਦਾ ਸਮਾਂ ਅਤੇ ਖਰਚਾ ਦੋਵੇਂ ਬਚਣਗੇ। ਡਾ. ਵਜਾਹਤ ਅਹਿਮਦ ਨੇ ਦੱਸਿਆ ਕਿ ਕੈਂਸਰ ਦਾ ਸ਼ੁਰੂਆਤੀ ਪੜਾਅ ਵਿੱਚ ਪਤਾ ਲੱਗਣ ਅਤੇ ਤੁਰੰਤ ਇਲਾਜ ਸ਼ੁਰੂ ਹੋਣ ਨਾਲ ਮਰੀਜ਼ ਦੇ ਠੀਕ ਹੋਣ ਦੀ ਸੰਭਾਵਨਾ ਕਾਫੀ ਵੱਧ ਜਾਂਦੀ ਹੈ। ਇਸ ਲਈ ਲੋਕਾਂ ਨੂੰ ਆਪਣੇ ਸਿਹਤ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਸ਼ੱਕੀ ਲੱਛਣ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਹਸਪਤਾਲ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੀਮੋਥੈਰੇਪੀ ਸੇਵਾ 10 ਲੱਖ ਵਾਲੇ ਹੈਲਥ ਕਾਰਡ, ਈ.ਸੀ.ਐੱਚ.ਐੱਸ ਅਤੇ ਪ੍ਰਾਈਵੇਟ ਇੰਸ਼ੋਰੈਂਸ ਦੇ ਲਾਭਪਾਤਰੀਆਂ ਲਈ ਵੀ ਉਪਲਬੱਧ ਹੈ। ਇਸ ਨਾਲ ਕੈਂਸਰ ਮਰੀਜ਼ਾਂ ਨੂੰ ਇਲਾਜ ਦੌਰਾਨ ਆਰਥਿਕ ਰਾਹਤ ਮਿਲੇਗੀ ਅਤੇ ਉਹ ਬਿਨਾਂ ਕਿਸੇ ਵੱਡੇ ਵਿੱਤੀ ਬੋਝ ਦੇ ਇਲਾਜ ਕਰਵਾ ਸਕਣਗੇ। ਡਾ. ਵਜਾਹਤ ਅਹਿਮਦ ਨੇ ਕੈਂਸਰ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਮਾਹਿਰ ਡਾਕਟਰਾਂ ਨਾਲ ਸੰਪਰਕ ਕਰਨ ਅਤੇ ਅਨਿਲ ਬਾਗੀ ਹਸਪਤਾਲ ਵਿੱਚ ਉਪਲਬਧ ਇਸ ਆਧੁਨਿਕ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!