E-Paperhttps://punjabnewsfast47.live/wp-content/uploads/2024/01/jjujuu.gif
Trending

ਕੈਂਟ ਬੋਰਡ ਦਫ਼ਤਰ ਵਿਖੇ ਕੌਮਾਂਤਰੀ ਯੋਗਾ ਦਿਵਸ ਮਨਾਇਆ

ਮਨਜੀਤ ਸਿੰਘ ਨੇ ਮੁੱਖ ਤੌਰ ’ਤੇ ਸ਼ਿਰਕਤ ਕੀਤੀ

ਕੈਂਟ ਬੋਰਡ ਦਫ਼ਤਰ ਵਿਖੇ ਕੌਮਾਂਤਰੀ ਯੋਗਾ ਦਿਵਸ ਮਨਾਇਆ
-ਮੁੱਖ ਮਹਿਮਾਨਾਂ ਦਾ ਹੋਇਆ ਵਿਸ਼ੇਸ਼ ਸਨਮਾਨ
ਫਿਰੋਜ਼ਪੁਰ 21 ਜੂਨ ( ਪੱਤਰਕਾਰ ਗੁਰਪ੍ਰੀਤ ਸਿੰਘ ਭੁੱਲਰ ): ਕੈਂਟੋਨਮੈਂਟ ਬੋਰਡ ਦਫ਼ਤਰ ਵਿਖੇ ਅੱਜ ਕੌਮਾਂਤਰੀ ਯੋਗਾ ਦਿਵਸ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦੌਰਾਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਜੌਨ ਵਿਕਾਸ ਅਤੇ ਦਫ਼ਤਰ ਸੁਪਰਡੈਂਟ ਮਨਜੀਤ ਸਿੰਘ ਨੇ ਮੁੱਖ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਮਾਗਮ ਵਿਚ ਪਹੁੰਚੇ ਮੁੱਖ ਮਹਿਮਾਨਾਂ ਤੇ ਯੋਗ ਗੁਰੂਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਅੱਜ ਕੈਂਟੋਨਮੈਂਟ ਬੋਰਡ ਦੇ ਮੁੱਖ ਦਫ਼ਤਰ ਵਿਖੇ ਇੱਕ ਵਿਸ਼ੇਸ਼ ਯੋਗ ਕੈਂਪ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬੋਰਡ ਦੇ ਸੀਈਓ ਜੌਨ ਵਿਕਾਸ ਅਤੇ ਕਾਰਜਕਾਰੀ ਸੁਪਰਡੈਂਟ ਮਨਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਸ਼ਮਾ ਰੌਸ਼ਨ ਕਰਕੇ ਕੀਤੀ ਗਈ। ਇਸ ਮੌਕੇ ਦਫ਼ਤਰ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਯੋਗ ਮਾਹਿਰਾਂ ਨੇ ਹਾਜ਼ਰੀਨ ਨੂੰ ਯੋਗ ਦੇ ਵੱਖ-ਵੱਖ ਆਸਣਾਂ ਅਤੇ ਪ੍ਰਾਣਾਯਾਮ ਦਾ ਅਭਿਆਸ ਕਰਵਾਇਆ। ਉਨ੍ਹਾਂ ਨੇ ਰੋਜ਼ਾਨਾ ਜੀਵਨ ਵਿਚ ਯੋਗ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਅਜੋਕੇ ਤਣਾਅਪੂਰਨ ਮਾਹੌਲ ਵਿਚ ਸਿਹਤਮੰਦ ਰਹਿਣ ਲਈ ਯੋਗ ਇਕ ਅਚੂਕ ਉਪਾਅ ਹੈ। ਯੋਗ ਗੁਰੂਆਂ ਨੇ ਵੱਖ-ਵੱਖ ਬਿਮਾਰੀਆਂ ਤੋਂ ਬਚਣ ਲਈ ਕੀਤੇ ਜਾਣ ਵਾਲੇ ਵਿਸ਼ੇਸ਼ ਆਸਣਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਕਾਰਜਕਾਰੀ ਅਧਿਕਾਰੀ ਜੌਨ ਵਿਕਾਸ ਨੇ ਕਿਹਾ ਕਿ ਯੋਗ ਕੇਵਲ ਇੱਕ ਕਸਰਤ ਨਹੀਂ ਹੈ, ਬਲਕਿ ਇਹ ਜੀਵਨ ਜਿਊਣ ਦੀ ਇੱਕ ਉੱਤਮ ਕਲਾ ਹੈ। ਉਨ੍ਹਾਂ ਨੇ ਬੋਰਡ ਦੇ ਸਮੂਹ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਆਪਣੇ ਰੁੱਝੇ ਹੋਏ ਸ਼ੈਡਿਊਲ ਵਿੱਚੋਂ ਘੱਟੋ-ਘੱਟ ਅੱਧਾ ਘੰਟਾ ਯੋਗ ਲਈ ਜ਼ਰੂਰ ਕੱਢਣ ਤਾਂ ਜੋ ਉਹ ਬਿਮਾਰੀਆਂ ਤੋਂ ਮੁਕਤ ਰਹਿ ਕੇ ਦੇਸ਼ ਅਤੇ ਸਮਾਜ ਦੀ ਬਿਹਤਰ ਸੇਵਾ ਕਰ ਸਕਣ। ਸਮਾਗਮ ਵਿਚ ਸੀਈਓ ਜੌਨ ਵਿਕਾਸ ਅਤੇ ਆਫ਼ਿਸ ਸੁਪਰਡੈਂਟ ਮਨਜੀਤ ਸਿੰਘ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਮੁੱਖ ਮਹਿਮਾਨਾਂ, ਯੋਗ ਟਰੇਨਰਾਂ ਅਤੇ ਪਤਵੰਤੇ ਸੱਜਣਾਂ ਨੂੰ ਯਾਦਗਾਰੀ ਚਿੰਨ੍ਹ (ਮੋਮੈਂਟੋ) ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਦਫ਼ਤਰ ਸੁਪਰਡੈਂਟ ਮਨਜੀਤ ਸਿੰਘ ਨੇ ਸਮਾਗਮ ਵਿਚ ਪਹੁੰਚੀਆਂ ਸਾਰੀਆਂ ਸ਼ਖਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੈਂਟ ਬੋਰਡ ਭਵਿੱਖ ਵਿਚ ਵੀ ਅਜਿਹੇ ਸਿਹਤ ਜਾਗਰੂਕਤਾ ਕੈਂਪ ਲਗਾਉਂਦਾ ਰਹੇਗਾ।

Related Articles

Leave a Reply

Your email address will not be published. Required fields are marked *

Back to top button
Click to listen highlighted text!
error: Content is protected !!