Welcome to Punjab News Fast 47   Click to listen highlighted text! Welcome to Punjab News Fast 47
Uncategorized

ਫਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣ ਲਈ ਵਿਸ਼ਾਲ ਮੁਹਿੰਮ ਦਾ ਆਗਾਜ਼

ਫਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣ ਲਈ ਵਿਸ਼ਾਲ ਮੁਹਿੰਮ ਦਾ ਆਗਾਜ਼


ਵਾਤਾਵਰਨ ਸੰਭਾਲ ਲਈ ਫਿਰੋਜ਼ਪੁਰ ਵਾਸੀ ਸੰਜੀਦਗੀ ਨਾਲ ਅੱਗੇ ਆ ਰਹੇ ਹਨ : ਚੇਅਰਮੈਨ ਦਿਲਬਾਗ ਸਿੰਘ
ਫਿਰੋਜ਼ਪੁਰ 29 ਜੂਨ (ਗੁਰਪ੍ਰੀਤ ਸਿੰਘ ਭੁੱਲਰ ਪੱਤਰਕਾਰ) : ਟੀਮ ਕੇਜੀਐੱਸ (ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ) ਅਤੇ ਗੁਰਮਿਤ ਪ੍ਰਚਾਰ ਸਭਾ ਫ਼ਿਰੋਜ਼ਪੁਰ ਦੇ ਸਾਂਝੇ ਉਪਰਾਲੇ ਤਹਿਤ ਫ਼ਿਰੋਜ਼ਪੁਰ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਲਈ ਵਿਸ਼ਾਲ ਪੱਧਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਅਭਿਆਨ ਤਹਿਤ ਫ਼ਿਰੋਜ਼ਪੁਰ ਸ਼ਹਿਰ ਅਤੇ ਇਸ ਦੇ ਆਸ-ਪਾਸ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਵੱਡੀ ਗਿਣਤੀ ਵਿਚ ਪੌਦੇ ਲਗਾਏ ਜਾ ਰਹੇ ਹਨ। ਇਸ ਲੜੀ ਦੇ ਤਹਿਤ ਪਿੰਡ ਲੰਘਿਆਣੇ ਵਿਖੇ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਸੈਂਕੜਿਆਂ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਮੁਹਿੰਮ ਦੇ ਕੋਆਰਡੀਨੇਟਰ ਕੁਲਜੀਤ ਸਿੰਘ ਅਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਸਮੁੱਚੇ ਸਮਾਜ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਅਤੇ ਲੋਕ ਭਾਗੀਦਾਰੀ ਨਾਲ ਫ਼ਿਰੋਜ਼ਪੁਰ ਨੂੰ ਹਰਿਆ-ਭਰਿਆ ਸ਼ਹਿਰ ਬਣਾਉਣਾ ਹੈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜੋਨਲ ਪ੍ਰਧਾਨ ਇੰਦਰਪਾਲ ਸਿੰਘ ਅਤੇ ਸਰਬਜੀਤ ਸਿੰਘ ਭਾਵੜਾ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਰੁੱਖ ਲਗਾਏ ਜਾਣਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਮਿਲ ਸਕੇ। ਗੁਰਮਤਿ ਪ੍ਰਚਾਰ ਸਭਾ ਦੇ ਸਰਪ੍ਰਸਤ ਕੁੰਵਰ ਵਿਜੈ ਪਾਲ ਸਿੰਘ (ਡਾ. ਬੋਬੀ) ਨੇ ਕਿਹਾ ਕਿ ਇਹ ਮੁਹਿੰਮ ਫ਼ਿਲਹਾਲ ਸ਼ਹਿਰ ਦੇ ਬਾਹਰੀ ਖੇਤਰਾਂ ਤੋਂ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਜਲਦ ਹੀ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੱਕ ਵਿਸਤਾਰਿਆ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਨੇਕ ਕਾਰਜ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਉੱਘੇ ਵਾਤਾਵਰਨ ਪ੍ਰੇਮੀ ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ, ਚੇਅਰਮੈਨ ਦਿਲਬਾਗ ਸਿੰਘ ਅਤੇ ਸਕੂਲ ਮੁੱਖੀ ਰਮਿੰਦਰ ਕੌਰ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਫ਼ਿਰੋਜ਼ਪੁਰ ਦੇ ਲੋਕ ਵਾਤਾਵਰਨ ਪ੍ਰਤੀ ਸੰਜੀਦਗੀ ਨਾਲ ਅੱਗੇ ਆ ਰਹੇ ਹਨ। ਉਨ੍ਹਾਂ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਉਨ੍ਹਾਂ ਦੀ ਸੰਭਾਲ ਕਰਨ ਅਤੇ ਇਸ ਮੁਹਿੰਮ ਨੂੰ ਜਨ-ਅੰਦੋਲਨ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਜੀਤ ਸਿੰਘ, ਅਰਸ਼ਦੀਪ ਸਿੰਘ, ਵੰਸ਼ਦੀਪ ਸਿੰਘ, ਕੁੰਵਰ ਵਿਕਰਮਪਾਲ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਸੁਖਬਾਜ ਸਿੰਘ, ਸਤਵੰਤ ਸਿੰਘ, ਸੁਖਵਿੰਦਰ ਸਿੰਘ ਅਤੇ ਅਨਮੋਲਦੀਪ ਸਿੰਘ ਸਮੇਤ ਹੋਰ ਵਲੰਟੀਅਰ ਹਾਜ਼ਰ ਸਨ। ਇਸ ਮੌਕੇ ਸੰਸਥਾਵਾਂ ਦੇ ਆਗੂਆਂ ਨੇ ਸੰਕਲਪ ਲਿਆ ਕਿ ‘‘ਇੱਕ ਵਿਅਕਤੀ–ਇੱਕ ਰੁੱਖ’’ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾ ਕੇ ਫ਼ਿਰੋਜ਼ਪੁਰ ਨੂੰ ਹਰਿਆ-ਭਰਿਆ, ਸਾਫ਼-ਸੁਥਰਾ ਅਤੇ ਵਾਤਾਵਰਨ ਪੱਖੋਂ ਮਿਸਾਲੀ ਸ਼ਹਿਰ ਬਣਾਇਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!