Welcome to Punjab News Fast 47   Click to listen highlighted text! Welcome to Punjab News Fast 47
E-Paperhttps://punjabnewsfast47.live/wp-content/uploads/2024/01/jjujuu.gif
Trending

ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਨਵੀਂ ਸਰਾਂ ਦਾ ਨੀਂਹ ਪੱਥਰ 12 ਜੁਲਾਈ ਨੂੰ

‘ਮਾਤਾ ਗੁਜਰੀ ਜੀ ਨਿਵਾਸ’ ਦੇ ਨਿਰਮਾਣ ਲਈ ਐਸ.ਜੀ.ਪੀ.ਸੀ. ਪ੍ਰਧਾਨ ਦੀ ਅਗਵਾਈ ਹੇਠ ਬਾਬਾ ਜਗਤਾਰ ਸਿੰਘ ਜੀ ਰੱਖਣਗੇ ਨੀਂਹ ਪੱਥਰ

ਫਿਰੋਜ਼ਪੁਰ 11 ਜੁਲਾਈ (ਪੱਤਰਕਾਰ ਗੁਰਪ੍ਰੀਤ ਭੁੱਲਰ ): ਇਤਿਹਾਸਕ ਗੁਰਦੁਆਰਾ ਗੁਰਸਰ ਜਾਮਨੀ ਸਾਹਿਬ, ਬਜੀਦਪੁਰ (ਫਿਰੋਜ਼ਪੁਰ) ਵਿਖੇ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਨਵੀਂ ਸਰਾਂ ’ਮਾਤਾ ਗੁਜਰੀ ਜੀ ਨਿਵਾਸ’ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਸਮੂਹ ਸਾਧ-ਸੰਗਤ ਦੇ ਸਹਿਯੋਗ ਨਾਲ ਸ਼ੁਰੂ ਹੋਣ ਵਾਲੇ ਇਸ ਪਾਵਨ ਕਾਰਜ ਦਾ ਨੀਂਹ ਪੱਥਰ 12 ਜੁਲਾਈ 2026, ਦਿਨ ਐਤਵਾਰ ਨੂੰ ਸ਼ਰਧਾਪੂਰਵਕ ਰੱਖਿਆ ਜਾਵੇਗਾ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਰਦਾਰ ਤੇਜਬੀਰ ਸਿੰਘ ਮਲਸੀਆਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ੍ਰੀ ਅੰਮ੍ਰਿਤਸਰ ਸਾਹਿਬ) ਦੇ ਪ੍ਰਧਾਨ, ਮਾਨਯੋਗ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਰਾਂ ਦਾ ਨਿਰਮਾਣ ਕਾਰਜ ਆਰੰਭ ਕੀਤਾ ਜਾ ਰਿਹਾ ਹੈ। ਇਸ ਪਵਿੱਤਰ ਕਾਰਜ ਦੀ ਸ਼ੁਰੂਆਤ ਅਤੇ ਨੀਂਹ ਪੱਥਰ ਰੱਖਣ ਦੀ ਰਸਮ ਕਾਰ ਸੇਵਾ ਤਰਨ ਤਾਰਨ ਸਾਹਿਬ ਵਾਲੇ ਮਹਾਂਪੁਰਖ ਬਾਬਾ ਜਗਤਾਰ ਸਿੰਘ ਜੀ ਵੱਲੋਂ ਆਪਣੇ ਕਰ-ਕਮਲਾਂ ਨਾਲ ਨਿਭਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚਦੀਆਂ ਹਨ, ਜਿਸ ਕਾਰਨ ਲੰਮੇ ਸਮੇਂ ਤੋਂ ਇੱਕ ਆਧੁਨਿਕ ਅਤੇ ਵੱਡੀ ਸਰਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਇਸ ਸਮਾਗਮ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ। ਸਮਾਗਮ ਦੌਰਾਨ ਆਉਣ ਵਾਲੀ ਸਮੂਹ ਸੰਗਤ ਲਈ ਗੁਰੂ ਕੇ ਅਤੁੱਟ ਲੰਗਰ ਦੀ ਵਿਸ਼ੇਸ਼ ਅਤੇ ਸੁਚੱਜੀ ਵਿਵਸਥਾ ਕੀਤੀ ਗਈ ਹੈ।ਪ੍ਰਬੰਧਕੀ ਕਮੇਟੀ ਅਤੇ ਮੈਨੇਜਰ ਤੇਜਬੀਰ ਸਿੰਘ ਮਲਸੀਆਂ ਵੱਲੋਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਗਈ ਹੈ ਕਿ ਉਹ ਇਸ ਸ਼ੁਭ ਦਿਹਾੜੇ ’ਤੇ ਆਪਣੇ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਸਮਾਗਮ ਦੀ ਰੌਣਕ ਵਧਾਉਣ। ਉਨ੍ਹਾਂ ਸੰਗਤ ਨੂੰ ਸਰਾਂ ਦੇ ਨਿਰਮਾਣ ਕਾਰਜਾਂ ਵਿੱਚ ਤਨ, ਮਨ ਅਤੇ ਧਨ ਨਾਲ ਹਿੱਸਾ ਪਾ ਕੇ ਸੇਵਾ ਕਮਾਉਣ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਤੇ ਖ਼ੁਸ਼ੀਆਂ ਦੇ ਪਾਤਰ ਬਣਨ ਦੀ ਬੇਨਤੀ ਵੀ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!