ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ ਵੱਲੋਂ 19 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸੰਗਰੂਰ ਰੋਸ ਪ੍ਰਦਰਸ਼ਨ ਸੂਬਾ: ਆਗੂ ਰੁਪਿੰਦਰ ਸਿੰਘ
ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ ਵੱਲੋਂ 19 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸੰਗਰੂਰ ਰੋਸ ਪ੍ਰਦਰਸ਼ਨ ਸੂਬਾ: ਆਗੂ ਰੁਪਿੰਦਰ ਸਿੰਘ


ਫ਼ਿਰੋਜ਼ਪੁਰ 15 ਜੁਲਾਈ (ਪੱਤਰਕਾਰ ਗੁਰਪ੍ਰੀਤ ਭੁੱਲਰ): ਇੰਨਲਿਸਟਮੈਟ, ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਆਗੂ ਬਲਜੀਤ ਸਿੰਘ ਸਰਕਲ ਪ੍ਰਧਾਨ ਬਲਕਾਰ ਸਿੰਘ, ਸੂਬਾ ਆਗੂ ਰੁਪਿੰਦਰ ਸਿੰਘ, ਪ੍ਰੈਸ ਸਕੱਤਰ ਰਣਜੀਤ ਸਿੰਘ ਖਾਲਸਾ, ਜਰਨਲ ਸਕੱਤਰ ਹਰਜਿੰਦਰ ਸਿੰਘ ਨੇ ਕਿਹਾ ਕੀ 19 ਜੁਲਾਈ 2026 ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸੰਗਰੂਰ ਵਿਖੇ ਠੇਕਾ ਕਾਮਿਆਂ ਵੱਲੋਂ ਸੂਬਾ ਪੱਧਰੀ ਰੈਲੀ ਕਰਕੇ ਰੋਸ ਮਾਰਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਇਨਲਿਸਟਮੈਂਟ, ਆਊਟਸੋਰਸ, ਕੰਪਨੀਆਂ, ਠੇਕੇਦਾਰਾਂ, ਸੁਸਾਇਟੀਆਂ, ਦਿਹਾੜੀਦਾਰ ਆਦਿ ਕੈਟਾਗਿਰੀ ਅਧੀਨ ਠੇਕਾ ਮੁਲਾਜ਼ਮ ਪਿਛਲੇ ਸਾਲਾਂਬੱਧੀ ਅਰਸੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਾਂ। ਇਸ ਲੰਬੇ ਅਰਸੇ ਤੋਂ ਹੀ ਪਿਛਲੀਆਂ ਸਰਕਾਰਾਂ ਸਮੇਤ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਭਾਰਤੀ ਨਿਆਂ ਵਿਵਸਥਾ ਮੁਤਾਬਿਕ ਸਥਾਈ ਸੇਵਾ ਦੇ ਖੇਤਰ ਵਿਚ ਰੁਜ਼ਗਾਰ ਵੀ ਪੱਕਾ ਹੋਣਾ ਚਾਹੀਦਾ ਹੈ ਅਤੇ ਇਸ ਕੰਮ ਖੇਤਰ ਵਿਚ ਤੈਨਾਤ ਠੇਕਾ ਅਧਾਰਿਤ ਕਾਮਿਆਂ ਲਈ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਦੇ ਅਧਾਰ ਤੇ ਤਨਖਾਹ ਦੀ ਅਦਾਇਗੀ ਜ਼ਰੂਰੀ ਹੈ। ਇਹ ਹੈ ਕਿ ਅਸੁਰੱਖਿਅਤ ਕੰਮ ਖੇਤਰ ਵਿਚ ਯੋਗ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਘਾਤਕ, ਗੈਰ ਘਾਤਕ ਹਾਦਸਿਆਂ ਨਾਲ ਪੀੜ੍ਹਤ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਯੋਗ ਮੁਆਵਜ਼ੇ ਦੀ ਅਦਾਇਗੀ, ਪਰਿਵਾਰ ਦੇ ਇਕ ਮੈਂਬਰ ਲਈ ਪੱਕੀ ਨੌਕਰੀ, ਈਪੀਐੱਫ, ਈਐੱਸਆਈਸੀ ਸਮੇਤ ਤਮਾਮ ਸਹੂਲਤਾਂ ਦਾ ਪ੍ਰਬੰਧ ਅਤਿ ਜ਼ਰੂਰੀ ਹੈ ਅਤੇ ਇਨ੍ਹਾਂ ਸਹੂਲਤਾਂ ਦਾ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਲਿਆਂਦੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ‘ਪੰਜਾਬ ਕੰਟਰੈਕਚੁਅਲ ਪਰਸੋਨਲ ਬਿੱਲ 2026’ ਵਿਚ ਉਪਰੋਕਤ ਜਲ ਸਪਲਾਈ ਵਿਭਾਗ ਵਿਚ ਇਨਲਿਸਟਮੈਂਟ ਕੈਟਾਗਿਰੀ ਅਧੀਨ ਕੰਮ ਕਰਦੇ ਕਾਮਿਆਂ ਨੂੰ ਐਕਟ ਵਿੱਚੋਂ ਬਹਾਰ ਕੱਢ ਦਿੱਤਾ ਗਿਆ ਆਗੂਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੀ ਇੰਨਲਿਸਟਮੈਟ ਕੈਟਾਗਿਰੀ ਨੂੰ ਨਵੇਂ ਐਕਟ ਵਿੱਚ ਸ਼ਾਮਲ ਕੀਤਾ ਜਾਵੇ ਅਤੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ’ਚ ਸੇਵਾਵਾਂ ਦੇ ਰਹੇ ਇੰਨਲਿਸਟਮੈਟ, ਆਉਟੋਸਰੋਸ, ਠੇਕੇਦਾਰਾਂ, ਸੁਸਾਇਟੀਆਂ, ਕੰਪਨੀਆਂ ਰਾਹੀਂ ਕੰਮ ਕਰਦੇ ਕਾਮਿਆਂ ਨੂੰ ਸਬੰਧਤ ਵਿਭਾਗਾਂ ’ਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ ਜੇਕਰ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਨਹੀ ਕੀਤਾ ਜਾਂਦਾ ਤਾਂ ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸ਼ਹਿਰ ਸੰਗਰੂਰ ਜਾ ਦਿੜ੍ਹਬਾ ਵਿਚ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜਮਾਂ ਵੱਲੋਂ 19 ਜੁਲਾਈ 2026 ਨੂੰ ਸੂਬਾ ਪੱਧਰੀ ਰੈਲੀ ਵਿਚ ਬਰਾਂਚਾਂ ਦੇ ਆਗੂ, ਜ਼ਿਲ੍ਹਾ ਫਿਰੋਜ਼ਪੁਰ ਦੇ ਵਰਕਰ ਵੱਡੀ ਗਿਣਤੀ ਵਿਚ ਪਹੁੰਚਣਗੇ।


