Welcome to Punjab News Fast 47   Click to listen highlighted text! Welcome to Punjab News Fast 47
Uncategorized
Trending

ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਵਿਖੇ ਮਾਤਰੀ ਮੌਤ ਦਰ ਘਟਾਉਣ ਸਬੰਧੀ ਹੋਈ ਮੀਟਿੰਗ

ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਵਿਖੇ ਮਾਤਰੀ ਮੌਤ ਦਰ ਘਟਾਉਣ ਸਬੰਧੀ ਹੋਈ ਮੀਟਿੰਗ

ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਵਿਖੇ ਮਾਤਰੀ ਮੌਤ ਦਰ ਘਟਾਉਣ ਸਬੰਧੀ ਹੋਈ ਮੀਟਿੰਗ
ਫਿਰੋਜ਼ਪੁਰ 1 ਜੁਲਾਈ (ਗੁਰਪ੍ਰੀਤ ਸਿੰਘ ਭੁੱਲਰ ਪੱਤਰਕਾਰ): ਸਿਵਲ ਸਰਜਨ ਦਫ਼ਤਰ ਫ਼ਿਰੋਜ਼ਪੁਰ ਵਿਖੇ ਜਨੇਪੇ ਦੌਰਾਨ ਮਾਤਾਵਾਂ ਦੀ ਮੌਤ ਦੀ ਦਰ ਨੂੰ ਘਟਾਉਣ ਅਤੇ ਮੌਤ ਹੋਣ ਦੇ ਕਾਰਨਾਂ ਦੀ ਸਮੀਖਿਆ ਸਬੰਧੀ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਹਿਮਾਂਸ਼ੂ ਆਈ.ਏ.ਐੱਸ. (ਅੰਡਰ ਟਰੇਨਿੰਗ) ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਡਾ. ਮੀਨਾਕਸ਼ੀ ਢੀਂਗਰਾ ਸਿਵਲ ਸਰਜਨ ਫ਼ਿਰੋਜ਼ਪੁਰ, ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ ਸਮੇਤ ਵੱਖ-ਵੱਖ ਬਲਾਕਾਂ ਦੇ ਐੱਸ.ਐੱਮ.ਓ, ਸਿਵਲ ਹਸਪਤਾਲ ਤੋਂ ਆਏ ਮਾਹਿਰ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ। ਇਸ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ’ਤੇ ਗੁਰੂਹਰਸਹਾਏ ਅਤੇ ਕੱਸੂਆਣਾ ਖੇਤਰਾਂ ਵਿਚ ਹੋਈਆਂ ਜਣੇਪੇ ਦੌਰਾਨ ਮਾਤਾਵਾਂ ਦੀਆਂ ਮੌਤਾਂ ਦੇ ਕਾਰਨਾਂ ਅਤੇ ਮੌਤ ਦਰ ਸਬੰਧੀ ਬਾਰੀਕੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਿਮਾਂਸੂ ਆਈ.ਏ.ਐੱਸ. ਵੱਲੋਂ ਅਧਿਕਾਰੀਆਂ ਨੂੰ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਜਣੇਪੇ ਦੌਰਾਨ ਹੋਣ ਵਾਲੀਆਂ ਦਿੱਕਤਾਂ ਨੂੰ ਘਟਾਉਣ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ। ਉਹਨਾਂ ਸਟਾਫ਼ ਨੂੰ ਨਿਰਦੇਸ਼ ਦਿੱਤੇ ਕਿ ਗਰਭਵਤੀ ਮਹਿਲਾਵਾਂ ਨੂੰ ਜਲਦ ਤੋਂ ਜਲਦ ਰਜਿਸਟਰ ਕਰਕੇ ਚੈੱਕਅੱਪ ਕਰਵਾਏ ਜਾਣ ਅਤੇ ਜਣੇਪਾ ਸਰਕਾਰੀ ਹਸਪਤਾਲ ਵਿਚ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸਬੰਧੀ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਆਮ ਲੋਕ ਇਸ ਦਾ ਲਾਭ ਲੈ ਸਕਣ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!