Welcome to Punjab News Fast 47   Click to listen highlighted text! Welcome to Punjab News Fast 47
E-Paper
Trending

ਬੀ.ਏ ਦੇ ਵਿਦਿਆਰਥੀਆਂ ਨੂੰ ਸੀ.ਸੀ.ਐਲ.ਪੀ ਰਾਹੀਂ ਮੁਕਾਬਲੇ ਦੀ ਪ੍ਰੀਖਿਆ ਲਈ ਮਿਲੇਗੀ ਮੁਫਤ ਕੋਚਿੰਗ

ਬੀ.ਏ ਦੇ ਵਿਦਿਆਰਥੀਆਂ ਨੂੰ ਸੀ.ਸੀ.ਐਲ.ਪੀ ਰਾਹੀਂ ਮੁਕਾਬਲੇ ਦੀ ਪ੍ਰੀਖਿਆ ਲਈ ਮਿਲੇਗੀ ਮੁਫਤ ਕੋਚਿੰਗ


ਫਿਰੋਜ਼ਪੁਰ 1 ਜੁਲਾਈ (ਗੁਰਪ੍ਰੀਤ ਸਿੰਘ ਭੁੱਲਰ ਪੱਤਰਕਾਰ ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ ਵਿਖੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਦਾਖਲੇ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27ਲਈ ਵੱਖ-ਵੱਖ ਕੋਰਸਾਂ ਵਿੱਚ ਦਾਖਲੇ ਸ਼ੁਰੂ ਹੋ ਚੁੱਕੇ ਹਨ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਿੱਚ ਬੀ.ਏ, ਬੀ. ਕਾਮ, ਬੀ.ਐਸ.ਸੀ ਸਾਇੰਸ, ਬੀ.ਐਸ.ਸੀ ਫੈਸ਼ਨ ਡਿਜਾਈਨਿੰਗ, ਐਮ. ਕਾਮ, ਆਦਿ ਲਈ ਦਾਖਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਉੱਚ ਪੱਧਰੀ ਲੈਬਾਂ, ਵਿਸ਼ਾਲ ਲਾਈਬਰੇਰੀ, ਆਈ.ਟੀ. ਸੀ ਲੈਬ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸਾਹਿਤ ਕੀਤਾ ਜਾਂਦਾ ਹੈ ਤੇ ਉੱਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਦਸਵੀਂ ਅਤੇ ਬਾਰਵੀਂ ਕਲਾਸ ਵਿੱਚ ਵਧੀਆ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਦਾਖਲੇ ਸਮੇਂ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ ਤਾਂ, ਕਿ ਉਹ ਪੜ੍ਹਾਈ ਤੋਂ ਵਾਂਝੇ ਨਾ ਰਹਿ ਸਕਣ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਕਾਲਰਸ਼ਿਪ ਜਿਵੇਂ ਕਿ ਗਿਆਰਵੀਂ ਬਾਰਵੀਂ ਦੇ ਵਿਦਿਆਰਥੀਆਂ ਨੂੰ 5500 ਰੁਪਏ, ਡਿਗਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ 8500 ਰੁਪਏ,ਅਤੇ ਪੋਸਟ ਗ੍ਰੈਜੂਏਸ਼ਨ ਕਲਾਸਾਂ ਦੇ ਵਿਦਿਆਰਥੀਆਂ ਨੂੰ10500 ਰੁਪੲਏ ਦੀ ਸਕਾਲਰਸ਼ਿਪ ਦਿੱਤੀ ਜਾਂਦੀ ਹੈ। ਬੀ.ਏ ਦੇ ਵਿਦਿਆਰਥੀਆਂ ਲਈ ਸੀਸੀਐੱਲਪੀ ਰਾਹੀਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ 60 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਅਤੇ ਹੋਰ ਮੁਕਾਬਲਿਆਂ ਦੀ ਤਿਆਰੀ ਵਿੱਚ ਵੱਡਾ ਲਾਭ ਮਿਲੇਗਾ। ਸਰਕਾਰ ਵੱਲੋਂ ਐਸ.ਸੀ, ਬੀਸੀ ਅਤੇ ਸਿੱਖ ਮਨਓਰਟੀ ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਕਾਲਰਸ਼ਿਪ ਵੀ ਮੁਹਈਆ ਕਰਵਾਈਆਂ ਜਾਂਦੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੇ ਯਤਨਾ ਸਦਕਾ ਦੋ ਅਕੈਡਮੀਆਂ ਨਿਸ਼ਚੇ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਚੰਡੀਗੜ੍ਹ ਅਤੇ ਨਿਸ਼ਚੇ ਜੁੰਡੀਸ਼ੀਅਲ ਸੇਵਾਵਾਂ ਅਕੈਡਮੀ ਬਹਾਦਰਗੜ੍ਹ ਪਟਿਆਲਾ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ। ਜਿਨਾਂ ਵਿੱਚ ਸੰਸਥਾ ਦੇ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆ ਲਈ ਮੁਫਤ ਕੋਚਿੰਗ ਹਾਸਿਲ ਕਰ ਸਕਦੇ ਹਨ। ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਸਾਡੀ ਸੰਸਥਾ ਦਾ ਉਦੇਸ਼ ਸਿਰਫ ਡਿਗਰੀ ਦੇਣਾ ਨਹੀਂ ਸਗੋਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਅਤੇ ਹੁਨਰਾਂ ਵਿੱਚ ਵਾਧਾ ਕਰਨਾ ਹੈ ਤਾਂ ਜੋ ਉਹ ਭਵਿੱਖ ਦੀਆਂ ਚੁਨੌਤੀਆਂ ਲਈ ਤਿਆਰ ਹੋ ਸਕਣ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ, ਉਹ ਸਮੇਂ ਸਿਰ ਦਾਖਲਾ ਪ੍ਰਕਿਰਿਆ ਪੂਰੀ ਕਰਨ ਅਤੇ ਇਸ ਵਿਦਿਅਕ ਸੰਸਥਾ ਦਾ ਹਿੱਸਾ ਬਣ ਕੇ ਆਪਣੇ ਭਵਿੱਖ ਨੂੰ ਸਵਾਰਨ। ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਭਾਈ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਕੱਤਰ ਵਿਦਿਆ ਸੁਖਮਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!