Welcome to Punjab News Fast 47
Click to listen highlighted text!
Welcome to Punjab News Fast 47
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,
.3
ਫਿਰੋਜ਼ਪੁਰ 6 ਜੁਲਾਈ (): ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਅੱਜ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦੇ ਤਹਿਤ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਸਾਰੇ ਮਹਿਕਮਿਆਂ ਦੇ ਨੁਮਾਇੰਦੇ, ਪੈਨਲ ਐਡਵੋਕੇਟ ਅਤੇ ਪੈਰਾ ਲੀਗਲ ਵਲੰਟੀਅਰ ਦੇ ਸਾਰੇ ਮੈਂਬਰ ਮੌਜ਼ੂਦ ਸਨ। ਇਸ ਪ੍ਰੋਗਰਾਮ ਵਿਚ ਦਰਬਾਰੀ ਲਾਲ ਚੇਅਰਮੈਨ ਸਥਾਈ ਲੋਕ ਅਦਾਲਤ ਫਿਰੋਜ਼ਪੁਰ ਅਤੇ ਰਾਜੇਸ਼ਵਰ ਸਿੰਘ ਸ਼ੇਰਗਿੱਲ ਮੈਂਬਰ ਸਥਾਈ ਲੋਕ ਅਦਾਲਤ ਬਤੌਰ ਰਿਸੋਰਸ ਪਰਸਨ ਮੌਜ਼ੂਦ ਸਨ, ਜਿਨ੍ਹਾਂ ਵੱਲੋਂ ਹਾਜ਼ਰ ਨੁਮਾਇੰਦਿਆਂ ਨੂੰ ਸਥਾਈ ਲੋਕ ਅਦਾਲਤ ਦੀ ਕਾਰਗੁਜਾਰੀ ਬਾਰੇ ਜਾਣਕਾਰੀ ਦਿੱਤੀ ਅਤੇ ਸਥਾਈ ਲੋਕ ਅਦਾਲਤ ਵਿਚ ਲਗਾਏ ਜਾਣ ਵਾਲੇ ਕੇਸਾਂ ਦਾ ਵੇਰਵਾ ਅਤੇ ਕੇਸ ਦਾਇਰ ਕਰਨ ਦੀ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ।
Back to top button
error: Content is protected !!
Click to listen highlighted text!