Welcome to Punjab News Fast 47   Click to listen highlighted text! Welcome to Punjab News Fast 47
E-Paperhttps://punjabnewsfast47.live/wp-content/uploads/2024/01/jjujuu.gif
Trending

ਲੁਧਿਆਣਾ ਰੇਲਵੇ ਸਟੇਸ਼ਨ ’ਤੇ ‘ਰੇਲ ਵਨ ਐਪ’ ਰਾਹੀਂ ਟਿਕਟਾਂ ਬੁੱਕ ਕਰਨ ਲਈ ਯਾਤਰੀਆਂ ਨੂੰ ਕੀਤਾ ਗਿਆ ਜਾਗਰੂਕ

ਲੁਧਿਆਣਾ ਰੇਲਵੇ ਸਟੇਸ਼ਨ ’ਤੇ ‘ਰੇਲ ਵਨ ਐਪ’ ਰਾਹੀਂ ਟਿਕਟਾਂ ਬੁੱਕ ਕਰਨ ਲਈ ਯਾਤਰੀਆਂ ਨੂੰ ਕੀਤਾ ਗਿਆ ਜਾਗਰੂਕ


ਫਿਰੋਜ਼ਪੁਰ 7 ਜੁਲਾਈ (): ਰੇਲ ਯਾਤਰੀਆਂ ਦੀ ਸਹੂਲਤ ਅਤੇ ਡਿਜੀਟਲ ਟਿਕਟਿੰਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੱਜ ਲੁਧਿਆਣਾ ਰੇਲਵੇ ਸਟੇਸ਼ਨ ’ਤੇ ‘ਰੇਲ ਵਨ ਐਪ’ ਰਾਹੀਂ ਟਿਕਟਾਂ ਖਰੀਦਣ ਨੂੰ ਲੈ ਕੇ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਅੱਜ ਸਟੇਸ਼ਨ ਕੰਪਲੈਕਸ ਵਿਚ ਬੈਨਰ ਅਤੇ ਸਟੈਂਡੀਜ਼ ਲਗਾ ਕੇ ਯਾਤਰੀਆਂ ਨੂੰ ‘ਰੇਲ ਵਨ ਐਪ’ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਸਟੇਸ਼ਨ ’ਤੇ ਲਗਭਗ 100 ਤੋਂ ਵੱਧ ਯਾਤਰੀਆਂ ਦੇ ਮੋਬਾਇਲ ਫੋਨਾਂ ਵਿਚ ‘ਰੇਲ ਵਨ ਐਪ’ ਇੰਸਟਾਲ ਕਰਵਾਈ ਗਈ। ਯਾਤਰੀਆਂ ਨੂੰ ਦੱਸਿਆ ਗਿਆ ਕਿ ਇਸ ਐਪ ਰਾਹੀਂ ਅਣ-ਰਿਜ਼ਰਵਡ ਟਿਕਟਾਂ ਖਰੀਦਣ ’ਤੇ 3 ਫੀਸਦੀ ਦੀ ਛੋਟ ਮਿਲਦੀ ਹੈ, ਟਿਕਟ ਕਾਊਂਟਰ ’ਤੇ ਲੰਬੀਆਂ ਲਾਈਨਾਂ ਤੋਂ ਛੁਟਕਾਰਾ ਮਿਲਦਾ ਹੈ, ਸਾਰੇ ਲੈਣ-ਦੇਣ ਪੂਰੀ ਤਰ੍ਹਾਂ ਆਨਲਾਈਨ ਹੁੰਦੇ ਹਨ ਅਤੇ ਖੁੱਲ੍ਹੇ ਪੈਸਿਆਂ ਦੀ ਕੋਈ ਸਮੱਸਿਆ ਨਹੀਂ ਰਹਿੰਦੀ। ਸੀਨੀਅਰ ਮੰਡਲ ਵਣਜ ਪ੍ਰਬੰਧਕ ਬਸੰਤ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ਦਾ ਟੀਚਾ ਹੈ ਕਿ ਡਿਜੀਟਲ ਸੇਵਾਵਾਂ ਰਾਹੀਂ ਯਾਤਰੀਆਂ ਨੂੰ ਸਰਲ, ਸੁਖਾਲੀਆਂ ਅਤੇ ਸੁਰੱਖਿਅਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ‘ਰੇਲ ਵਨ’ ਐਪ ਇਸ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ, ਜੋ ਰੇਲ ਯਾਤਰੀਆਂ ਲਈ ਇਕ ਡਿਜੀਟਲ ਸਾਥੀ ਵਜੋਂ ਕੰਮ ਕਰ ਰਿਹਾ ਹੈ। ਇਸ ਸਹੂਲਤ ਤਹਿਤ ਯਾਤਰੀਆਂ ਨੂੰ ਕਈ ਲਾਭ ਪ੍ਰਾਪਤ ਹੁੰਦੇ ਹਨ, ਜਿਨ੍ਹਾਂ ਵਿਚ ਖੁੱਲ੍ਹੇ ਪੈਸੇ ਰੱਖਣ ਦੀ ਝੰਝਟ ਤੋਂ ਮੁਕਤੀ, 3 ਫੀਸਦੀ ਦੀ ਛੋਟ, ਵਾਤਾਵਰਣ ਸੰਭਾਲ ਦੀ ਦਿਸ਼ਾ ਵਿਚ ਇਕ ਸ਼ਲਾਘਾਯੋਗ ਪਹਿਲ ਅਤੇ ਲਾਈਨਾਂ ਵਿਚ ਲੱਗਣ ਦੀ ਲੋੜ ਨਹੀਂ ਹੋਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!