Welcome to Punjab News Fast 47   Click to listen highlighted text! Welcome to Punjab News Fast 47
Uncategorized
Trending

.. ਤਾਂ ਕਿ ਡੇਂਗੂ ਨਾ ਫੈਲੇ, ਸਕੂਲਾਂ ਵਿਚ ਫੈਲਾਈ ਜਾਗਰੂਕਤਾ

ਸੀਐੱਚਸੀ ਫਿਰੋਜ਼ਸ਼ਾਹ ਦੇ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਡੇਂਗੂ ਜਾਗਰੂਕਤਾ

… ਤਾਂ ਕਿ ਡੇਂਗੂ ਨਾ ਫੈਲੇ, ਸਕੂਲਾਂ ਵਿਚ ਫੈਲਾਈ ਜਾਗਰੂਕਤਾ

ਫ਼ਿਰੋਜ਼ਪੁਰ 10 ਜੁਲਾਈ (ਗੁਰਪ੍ਰੀਤ ਸਿੰਘ ਭੁੱਲਰ ਪੱਤਰਕਾਰ): ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਤਹਿਤ ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਐੱਚਸੀ ਫਿਰੋਜ਼ਸ਼ਾਹ ਦੀਆਂ ਸਿਹਤ ਟੀਮਾਂ ਵੱਲੋਂ ਬਲਾਕ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਤੇ ਬਚਾਅ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਏ ਗਏ। ਵੱਖ-ਵੱਖ ਹੈਲਥ ਵੈਲਨੈਸ ਸੈਂਟਰਾਂ ਦੀਆਂ ਟੀਮਾਂ ਵੱਲੋਂ ਦੱਸਿਆ ਗਿਆ ਕਿ ਡੇਂਗੂ ਐਡੀਜ਼ ਨਾਂਅ ਦੇ ਮੱਛਰ ਤੋਂ ਫੈਲਦਾ ਹੈ ਅਤੇ ਇਹ ਸਾਫ਼ ਪਾਣੀ ਵਿਚ ਪਲਦਾ ਹੈ। ਇਹ ਮੱਛਰ ਦਿਨ ਵੇਲੇ ਹੀ ਡੰਗ ਮਾਰਦਾ ਹੈ ਜਿਸ ਨਾਲ ਵਿਅਕਤੀ ਦੇ ਪਲੇਟਲੈਂਟਸ ਘਟ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਘਰਾਂ ਅੰਦਰ ਫਰਿੱਜਾਂ ਦੇ ਕੰਟੇਨਰਾਂ, ਗਮਲਿਆਂ, ਖਾਲੀ ਟਾਇਰਾਂ ਵਿਚ ਜਮ੍ਹਾ ਪਾਣੀ ਦੀ ਨਿਕਾਸੀ ਕੀਤੀ ਜਾਵੇ ਅਤੇ ਸਾਫ਼ ਸਫ਼ਾਈ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵਿਅਕਤੀ ਦੇ ਪਲੇਟਲੈਂਟਸ ਘੱਟਦੇ ਹਨ ਤਾਂ ਉਸ ਨੂੰ ਦੇਸੀ ਓਹੜ-ਪੋਹੜ ਕਰਨ ਦੀ ਜਗ੍ਹਾ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਜਾਵੇ ਤਾਂ ਜੋ ਉਸਨੂੰ ਸਮੇਂ ਸਿਰ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਬੁੁਖਾਰ ਹੋਣ ਉੱਤੇ ਸਿਰਫ਼ ਪੈਰਾਸੀਟਾਮੋਲ ਦੀ ਗੋਲੀ ਹੀ ਖਾਣੀ ਚਾਹੀਦੀ ਹੈ ਅਤੇ ਐਸਪਰੀਨ ਦੀ ਗੋਲੀ ਦੀ ਵਰਤੋਂ ਨਾ ਕੀਤੀ ਜਾਵੇ। ਇਸ ਮੌਕੇ ਵੱਖ-ਵੱਖ ਪਿੰਡਾਂ ਵਿਚ ਮਲਟੀਪਰਪਜ਼ ਹੈੱਲਥ ਸੁਪਰਵਾਈਜ਼ਰਾਂ ਅਤੇ ਮਲਟੀਪਰਪਜ਼ ਹੈੱਲਥ ਵਰਕਰਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!