ਪਿੰਡ ਲੋਹਗੜ੍ਹ ਵਿਖੇ ਜੈਨੇਸਿਸ ਡੈਂਟਲ ਕਾਲਜ ਵੱਲੋਂ ਮੁਫ਼ਤ ਦੰਦਾਂ ਦੀ ਜਾਂਚ ਕੈਂਪ, ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਲਿਆ ਲਾਭ
ਪਿੰਡ ਲੋਹਗੜ੍ਹ ਵਿਖੇ ਜੈਨੇਸਿਸ ਡੈਂਟਲ ਕਾਲਜ ਵੱਲੋਂ ਮੁਫ਼ਤ ਦੰਦਾਂ ਦੀ ਜਾਂਚ ਕੈਂਪ, ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਲਿਆ ਲਾਭ


ਫਿਰੋਜ਼ਪੁਰ 11 ਜੁਲਾਈ (ਪੱਤਰਕਾਰ ਗੁਰਪ੍ਰੀਤ ਭੁੱਲਰ ): ਪਿੰਡਾਂ ਵਿੱਚ ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜੈਨੇਸਿਸ ਡੈਂਟਲ ਕਾਲਜ ਅਤੇ ਹਸਪਤਾਲ, ਫਿਰੋਜ਼ਪੁਰ ਵੱਲੋਂ ਪਿੰਡ ਲੋਹਗੜ੍ਹ ਵਿੱਚ ਮੁਫ਼ਤ ਦੰਦਾਂ ਦੀ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਆਪਣੇ ਦੰਦਾਂ ਅਤੇ ਮੂੰਹ ਨਾਲ ਸਬੰਧਤ ਸਮੱਸਿਆਵਾਂ ਦੀ ਜਾਂਚ ਕਰਵਾਈ ਅਤੇ ਮਾਹਿਰ ਡਾਕਟਰਾਂ ਤੋਂ ਸਲਾਹ ਪ੍ਰਾਪਤ ਕੀਤੀ।ਕੈਂਪ ਵਿੱਚ ਡਾ. ਦੀਪਕ ਅਤੇ ਡਾ. ਅਕਸ਼ੈ ਨੇ ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਦੰਦਾਂ ਦੀ ਸਹੀ ਦੇਖਭਾਲ, ਰੋਜ਼ਾਨਾ ਦੋ ਵਾਰ ਬਰਸ਼ ਕਰਨ, ਤੰਬਾਕੂ ਅਤੇ ਹੋਰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮੇਂ-ਸਮੇਂ ’ਤੇ ਦੰਦਾਂ ਦੀ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੰਦਾਂ ਦੀਆਂ ਛੋਟੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਸਮੇਂ ਸਿਰ ਇਲਾਜ ਕਰਵਾਇਆ ਜਾਵੇ ਤਾਂ ਕਈ ਗੰਭੀਰ ਬਿਮਾਰੀਆਂ ਤੋਂ ਬੱਚਿਆ ਜਾ ਸਕਦਾ ਹੈ।ਪਿੰਡ ਵਾਸੀਆਂ ਨੇ ਜੈਨੇਸਿਸ ਡੈਂਟਲ ਕਾਲਜ ਦੀ ਇਸ ਲੋਕ-ਭਲਾਈ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਫ਼ਤ ਸਿਹਤ ਕੈਂਪ ਪਿੰਡਾਂ ਵਿੱਚ ਨਿਯਮਿਤ ਤੌਰ ’ਤੇ ਲਗਾਏ ਜਾਣੇ ਚਾਹੀਦੇ ਹਨ, ਤਾਂ ਜੋ ਲੋਕਾਂ ਨੂੰ ਮਾਹਿਰ ਦੰਦਾਂ ਦੇ ਡਾਕਟਰਾਂ ਦੀਆਂ ਸੇਵਾਵਾਂ ਆਪਣੇ ਇਲਾਕੇ ਵਿੱਚ ਹੀ ਆਸਾਨੀ ਨਾਲ ਮਿਲ ਸਕਣ।ਇਸ ਮੌਕੇ ਹਰਜੀਤ ਸਿੰਘ ਜੋਹਲ, ਸਰਬਜੀਤ ਸਿੰਘ, ਅਮਨਪ੍ਰੀਤ ਸਿੰਘ, ਦੀਪ ਸੰਧਾ, ਗੁਰਪਿਆਰ ਸੰਧੂ, ਜਸਕਰਨ ਸਿੰਘ ਅਤੇ ਰੋਬਨਪ੍ਰੀਤ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਅਤੇ ਪਿੰਡ ਵਾਸੀ ਹਾਜ਼ਰ ਸਨ।ਅੰਤ ਵਿੱਚ ਕਾਲਜ ਦੇ ਪੀ.ਆਰ.ਓ. ਰਣਜੀਤ ਸਿੰਘ ਅਤੇ ਮਨਜੀਤ ਸਿੰਘ ਵੱਲੋਂ ਕੈਂਪ ਵਿੱਚ ਆਏ ਮਰੀਜ਼ਾਂ ਨੂੰ ਮੁਫ਼ਤ ਟੂਥਬਰਸ਼ ਅਤੇ ਟੂਥਪੇਸਟ ਵੰਡੇ ਗਏ। ਉਨ੍ਹਾਂ ਦੱਸਿਆ ਕਿ ਜੇਨੇਸਿਸ ਡੈਂਟਲ ਕਾਲਜ ਵੱਲੋਂ ਸਮਾਜ ਸੇਵਾ ਦੇ ਉਦੇਸ਼ ਨਾਲ ਅਜਿਹੇ ਜਾਗਰੂਕਤਾ ਅਤੇ ਮੁਫ਼ਤ ਜਾਂਚ ਕੈਂਪ ਅੱਗੇ ਵੀ ਲਗਾਤਾਰ ਲਗਾਏ ਜਾਂਦੇ ਰਹਿਣਗੇ।


