ਵਾਤਾਵਰਣ ਬਚਾਓ ਸੰਦੇਸ਼ ਨਾਲ ਪੌਦੇ ਲਗਾਉਣ ਅਭਿਆਨ ਆਯੋਜਿਤ
ਵਾਤਾਵਰਣ ਬਚਾਓ ਸੰਦੇਸ਼ ਨਾਲ ਪੌਦੇ ਲਗਾਉਣ ਅਭਿਆਨ ਆਯੋਜਿਤ

ਫਿਰੋਜ਼ਪੁਰ 12 ਜੁਲਾਈ (
): ਐੱਸਪੀ ਹੈਡਕੁਆਰਟਰ ਓਲੰਪੀਅਨ ਧਰਮਵੀਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਅੱਜ ਐੱਸਪੀਸੀ(ਸਟੂਡੈਂਟ ਪੁਲਿਸ ਕੈਡਿਟ) ਸਕੀਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਦੇ ਹਾਸ਼ਮ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਪੌਦੇ ਲਗਾਉਣ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਂਝ ਕੇਂਦਰ ਦੇ ਇੰਚਾਰਜ਼ ਏ.ਐੱਸ.ਆਈ ਵਰਿੰਦਰ ਕੁਮਾਰ ਦੀ ਟੀਮ ਅਤੇ ਸਤਿਆ ਸਾਈ ਸੇਵਾ ਸਮਿਤੀ ਫਿਰੋਜ਼ਪੁਰ ਦੇ ਸਹਿਯੋਗ ਨਾਲ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਾਤਾਵਰਣ ਦੀ ਸੰਭਾਲ, ਪ੍ਰਦੂਸ਼ਣ ਘਟਾਉਣਾ ਅਤੇ ਨਵੀਂ ਪੀੜ੍ਹੀ ਨੂੰ ਪ੍ਰਕਿਰਤੀ ਨਾਲ ਜੋੜਨਾ ਸੀ। ਧਰਮਵੀਰ ਸਿੰਘ ਨੇ ਇਸ ਮੁਹਿੰਮ ਨੂੰ ਹਰੀ ਝੰਡੀ ਦਿੰਦੇ ਕਿਹਾ ਕਿ ਹਰ ਇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਇੱਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਸੰਭਾਲ ਕਰਨੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ-ਸੁਥਰਾ ਵਾਤਾਵਰਣ ਸੁਨਿਸ਼ਚਿਤ ਕੀਤਾ ਜਾ ਸਕੇ। ਸਕੂਲ ਦੇ ਐੱਸਪੀਸੀ ਇੰਚਾਰਜ ਅਕਸ਼ ਕੁਮਾਰ (ਡੀਐੱਮ ਸਪੋਰਟਸ) ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਸ ਮੁਹਿੰਮ ਵਿੱਚ ਹਿੱਸਾ ਲਿਆ ਅਤੇ ਪੌਦੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਸਟਾਫ ਅਤੇ ਹੋਰ ਵਿਅਕਤੀ ਵੀ ਮੌਜੂਦ ਰਹੇ। ਇਸ ਮੁਹਿੰਮ ਰਾਹੀਂ ਪੂਰੇ ਸਮਾਜ ਨੂੰ ਵਾਤਾਵਰਣ ਦੀ ਰੱਖਿਆ ਲਈ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ।




