29 ਜੁਲਾਈ ਨੂੰ ਅਮਨਦੀਪ ਹਸਪਤਾਲ ਵਿਖੇ ਮੁਫ਼ਤ ਫਾਈਬਰੋਸਕੈਨ ਜਾਂਚ ਕੈਂਪ
29 ਜੁਲਾਈ ਨੂੰ ਅਮਨਦੀਪ ਹਸਪਤਾਲ ਵਿਖੇ ਮੁਫ਼ਤ ਫਾਈਬਰੋਸਕੈਨ ਜਾਂਚ ਕੈਂਪ


ਫਿਰੋਜ਼ਪੁਰ, 29 ਜੁਲਾਈ (ਪੱਤਰਕਾਰ ਗੁਰਪ੍ਰੀਤ ਭੁੱਲਰ ) : ਜਿਗਰ ਨਾਲ ਸੰਬੰਧਿਤ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਫਿਰੋਜ਼ਪੁਰ-ਮੋਗਾ ਰੋਡ ਸਥਿਤ ਅਮਨਦੀਪ ਹਸਪਤਾਲ ਵਿਖੇ 29 ਜੁਲਾਈ, ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁਫ਼ਤ ਫਾਈਬਰੋਸਕੈਨ ਜਾਂਚ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਉਜਾਲਾ ਸਿਗਨਸ ਹੈਲਥਕੇਅਰ ਸਰਵਿਸਿਜ਼ ਦੇ ਸਹਿਯੋਗ ਅਤੇ ਪ੍ਰਾਚੀਨ ਸ਼੍ਰੀ ਰਾਧੇ ਕ੍ਰਿਸ਼ਨ ਮੰਦਰ ਕਮੇਟੀ ਅਤੇ ਸ਼੍ਰੀ ਦਿਗੰਬਰ ਜੈਨ ਪੰਚਾਇਤੀ ਮੰਦਰ ਕਮੇਟੀ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਹਸਪਤਾਲ ਪ੍ਰਬੰਧਨ ਨੇ ਦੱਸਿਆ ਕਿ ਆਮ ਤੌਰ ’ਤੇ ਲਗਭਗ 4,000 ਦੀ ਲਾਗਤ ਵਾਲੀ ਫਾਈਬਰੋਸਕੈਨ ਜਾਂਚ ਇਸ ਕੈਂਪ ਦੌਰਾਨ ਪੂਰੀ ਤਰ੍ਹਾਂ ਮੁਫ਼ਤ ਕੀਤੀ ਜਾਵੇਗੀ। ਜਾਂਚ ਲਈ ਅਤਿ-ਆਧੁਨਿਕ ਏਆਈ ਆਧਾਰਿਤ ਮਸ਼ੀਨ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਬਿਨਾਂ ਕਿਸੇ ਦਰਦ ਜਾਂ ਆਪ੍ਰੇਸ਼ਨ ਦੇ ਜਿਗਰ ਵਿੱਚ ਚਰਬੀ (ਫੈਟੀ ਲਿਵਰ) ਅਤੇ ਜਿਗਰ ਦੀ ਸਖ਼ਤੀ (ਸਟਿਫ਼ਨੈੱਸ) ਦਾ ਸਹੀ ਮੁਲਾਂਕਣ ਕੀਤਾ ਜਾ ਸਕੇਗਾ। ਮਾਹਿਰਾਂ ਅਨੁਸਾਰ ਇਹ ਜਾਂਚ ਲਿਵਰ ਦੀਆਂ ਬਿਮਾਰੀਆਂ ਦੀ ਸ਼ੁਰੂਆਤੀ ਪੜਾਅ ਵਿੱਚ ਪਛਾਣ ਲਈ ਬਹੁਤ ਪ੍ਰਭਾਵਸ਼ਾਲੀ ਹੈ। ਕੈਂਪ ਦਾ ਉਦਘਾਟਨ ਅਮਨਦੀਪ ਹਸਪਤਾਲ ਦੇ ਫੈਸਿਲਿਟੀ ਡਾਇਰੈਕਟਰ ਅਭਿਸ਼ੇਕ ਅਰੋੜਾ ਵੱਲੋਂ ਪ੍ਰਾਚੀਨ ਸ਼੍ਰੀ ਰਾਧੇ ਕ੍ਰਿਸ਼ਨ ਮੰਦਰ ਕਮੇਟੀ ਅਤੇ ਸ਼੍ਰੀ ਦਿਗੰਬਰ ਜੈਨ ਪੰਚਾਇਤੀ ਮੰਦਰ ਕਮੇਟੀ ਦੇ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ। ਅਮਨਦੀਪ ਹਸਪਤਾਲ ਦੀ ਡਾਇਰੈਕਟਰ ਡਾ. ਅਮਨਦੀਪ ਕੌਰ ਨੇ ਕਿਹਾ ਕਿ ਬਦਲਦੀ ਜੀਵਨ ਸ਼ੈਲੀ, ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਸਮੇਂ ਸਿਰ ਜਾਂਚ ਨਾ ਕਰਵਾਉਣ ਕਾਰਨ ਲਿਵਰ ਨਾਲ ਜੁੜੀਆਂ ਬਿਮਾਰੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਉਚਿਤ ਇਲਾਜ ਰਾਹੀਂ ਗੰਭੀਰ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਇਸ ਕੈਂਪ ਦਾ ਮਕਸਦ ਫਿਰੋਜ਼ਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਧੁਨਿਕ ਜਾਂਚ ਸਹੂਲਤਾਂ ਦਾ ਲਾਭ ਦੇਣਾ ਅਤੇ ਉਨ੍ਹਾਂ ਨੂੰ ਲਿਵਰ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਹਸਪਤਾਲ ਪ੍ਰਬੰਧਨ ਨੇ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਫ਼ਤ ਜਾਂਚ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜ਼ਿਕਰਯੋਗ ਹੈ ਕਿ ਅਮਨਦੀਪ ਗਰੁੱਪ ਇਸ ਵੇਲੇ 750 ਤੋਂ ਵੱਧ ਬੈੱਡਾਂ, ਛੇ ਪ੍ਰਮੁੱਖ ਕੇਂਦਰਾਂ ਅਤੇ 170 ਤੋਂ ਵੱਧ ਮਾਹਿਰ ਡਾਕਟਰਾਂ ਨਾਲ ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਸ੍ਰੀਨਗਰ ਅਤੇ ਤਰਨਤਾਰਨ ਸਮੇਤ ਕਈ ਸ਼ਹਿਰਾਂ ਵਿੱਚ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਗਰੁੱਪ ਹੁਣ ਤੱਕ 25 ਲੱਖ ਤੋਂ ਵੱਧ ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕਰ ਚੁੱਕਾ ਹੈ।



