Welcome to Punjab News Fast 47
Click to listen highlighted text!
Welcome to Punjab News Fast 47
ਜ਼ੀਰਾ:(ਪੱਤਰਕਾਰ ਗੁਰਪ੍ਰੀਤ ਭੁੱਲਰ) ਥਾਣਾ ਸਦਰ ਜ਼ੀਰਾ ਪੁਲਿਸ ਨੇ ਗਸ਼ਤ ਦੌਰਾਨ 4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਸਨ੍ਹੇਰ ਪਾਸ ਸੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਲਖਵਿੰਦਰ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਪਿੰਡ ਸਨ੍ਹੇਰ ਆਉਂਦਾ ਵਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Back to top button
error: Content is protected !!
Click to listen highlighted text!