Welcome to Punjab News Fast 47
Click to listen highlighted text!
Welcome to Punjab News Fast 47

ਪੁਲਿਸ ਨੇ ਜੂਆ ਐਕਟ ਤਹਿਤ ਮਾਮਲਾ ਕੀਤਾ ਦਰਜ
ਜ਼ੀਰਾ 7 ਜੁਲਾਈ (ਗੁਰਪ੍ਰੀਤ ਸਿੰਘ ਭੁੱਲਰ ਪੱਤਰਕਾਰ): ਥਾਣਾ ਸਿਟੀ ਜ਼ੀਰਾ ਦੀ ਪੁਲਿਸ ਵੱਲੋਂ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਚਲਾਈ ਗਈ ਚੈਕਿੰਗ ਮੁਹਿੰਮ ਦੌਰਾਨ ਇੱਕ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਮੁਖ਼ਬਰ ਦੀ ਇਤਲਾਹ ’ਤੇ ਤੁਰੰਤ ਕਾਰਵਾਈ ਕਰਦਿਆਂ ਜੂਆ ਖੇਡ ਰਹੇ 6 ਵਿਅਕਤੀਆਂ ਨੂੰ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਤਾਸ਼ ਦੇ ਪੱਤਿਆਂ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਹੈ। ਸਥਾਨਕ ਸਿਟੀ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਸ਼ਿਕੰਜਾ ਕੱਸਿਆ ਹੈ। ਫੜੇ ਗਏ ਸਾਰੇ ਮੁਲਜ਼ਮਾਂ ਖ਼ਿਲਾਫ਼ ਜੂਆ ਐਕਟ ਦੇ ਤਹਿਤ ਕਾਨੂੰਨੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਏ.ਐੱਸ.ਆਈ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਇਲਾਕੇ ਵਿੱਚ ਗਸ਼ਤ ’ਤੇ ਤਾਇਨਾਤ ਸੀ। ਇਸੇ ਦੌਰਾਨ ਇੱਕ ਖ਼ਾਸ ਮੁਖ਼ਬਰ ਨੇ ਪੁਲਿਸ ਨੂੰ ਪੱਕੀ ਸੂਚਨਾ ਦਿੱਤੀ ਕਿ ਕੁਝ ਨੌਜਵਾਨ ਜਨਤਕ ਥਾਂ ’ਤੇ ਤਾਸ਼ ਦੇ ਪੱਤਿਆਂ ਨਾਲ ਜੂਆ ਖੇਡ ਰਹੇ ਹਨ ਅਤੇ ਪੈਸਿਆਂ ਦੀ ਹਾਰ-ਜਿੱਤ ਦੀ ਬਾਜ਼ੀ ਲਗਾ ਰਹੇ ਹਨ। ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਨੇ ਦੱਸੇ ਗਏ ਸਥਾਨ ’ਤੇ ਤੁਰੰਤ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ ਮੌਕੇ ਤੋਂ ਛੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਫੜੇ ਗਏ ਵਿਅਕਤੀਆਂ ਦੀ ਪਛਾਣ ਰਵੀ ਕੁਮਾਰ ਪੁੱਤਰ ਮੇਜਰ ਸਿੰਘ, ਗੁਰਵਿੰਦਰ ਸਿੰਘ ਉਰਫ਼ ਗਿੰਦਾ ਪਾਲਾ, ਜਸ਼ਨਦੀਪ ਸਿੰਘ ਪੁੱਤਰ ਚਮਕੌਰ ਸਿੰਘ, ਅਤੇ ਸੰਨੀ ਗੰਜਾ ਪੁੱਤਰ ਜੱਗਾ ਸਿੰਘ ਸਾਰੇ ਨਿਵਾਸੀ ਬਸਤੀ ਮਾਛੀਆਂ, ਜ਼ੀਰਾ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਪਲਵਿੰਦਰ ਸਿੰਘ ਪੁੱਤਰ ਮਹਿਤਾਬ ਸਿੰਘ ਅਤੇ ਵਿਸ਼ਾਲ ਸੰਧੂ ਪੁੱਤਰ ਅਨਵਰ ਦੋਵੇਂ ਨਿਵਾਸੀ ਮੱਲਾਂਵਾਲਾ ਨੂੰ ਵੀ ਮੌਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਮੌਕੇ ’ਤੇ 10,500 ਰੁਪਏ ਦੀ ਨਕਦੀ ਅਤੇ 156 ਤਾਸ਼ ਦੇ ਪੱਤੇ ਬਰਾਮਦ ਹੋਏ ਹਨ। ਪੁਲਿਸ ਨੇ ਸਾਰੀ ਸਮੱਗਰੀ ਅਤੇ ਰਾਸ਼ੀ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਜ਼ੀਰਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Back to top button
error: Content is protected !!
Click to listen highlighted text!