E-Paperhttps://punjabnewsfast47.live/wp-content/uploads/2024/01/jjujuu.gifਪੰਜਾਬ
Trending

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅਲੀ ਵਾਲਾ ਅਤੇ ਕਾਲੂ ਵਾਲਾ ਪਿੰਡਾਂ ਵਿਚ ਦਿਖਾਏ ਗਏ ਸ਼ੋਅ


ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਕੀਤਾ ਵਿਸ਼ੇਸ਼ ਉਪਰਾਲਾ:
ਫਿਰੋਜ਼ਪੁਰ 20 ਜੁਲਾਈ (ਪੱਤਰਕਾਰ ਗੁਰਪ੍ਰੀਤ ਭੁੱਲਰ ): ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸੰਦੇਸ਼ ਨੂੰ ਪਿੰਡ-ਪਿੰਡ ਪਹੁੰਚਾਉਣ ਅਤੇ ਉਨ੍ਹਾਂ ਦੀ ਜੀਵਨੀ ਬਾਰੇ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ, ਜਿਸ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਬਲਾਕ ਫਿਰੋਜ਼ਪੁਰ ਸ਼ਹਿਰ ਦੇ ਪਿੰਡ ਅਲੀ ਵਾਲਾ ਅਤੇ ਕਾਲੂ ਵਾਲਾ ਵਿਖੇ ਬੀਤੀ ਸ਼ਾਮ ਨੂੰ ਐੱਲਈਡੀ ਵੈਨ ਰਾਹੀਂ ਪਿੰਡ ਦੇ ਲੋਕਾਂ ਨੂੰ ਦਸਤਾਵੇਜ਼ੀ ਫਿਲਮ ਵਿਖਾਈ ਗਈ। ਇਹ ਜਾਣਕਾਰੀ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਦਿੱਤੀ। ਵਿਧਾਇਕ ਰਣਬੀਰ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਸ਼ੇਸ ਉਪਰਾਲੇ ਤਹਿਤ ਅੱਜ ਵੈਨ ਤੇ ਵੱਡੀ ਐੱਲਈਡੀ ਸਕਰੀਨ ਲਗਾ ਕੇ 30 ਮਿੰਟ ਦੀ ਦਸਤਾਵੇਜ਼ੀ ਫਿਲਮ ਦਿਖਾਈ ਗਈ ਜੋ ਕਿ ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ। ਇਸ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਮੁੱਖ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੋਂ ਪ੍ਰੇਰਨਾ ਲੈ ਕੇ ਸਾਨੂੰ ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਦਇਆ, ਪ੍ਰੇਮ, ਆਪਸੀ ਭਾਈਚਾਰੇ ਦੇ ਸੰਦੇਸ਼ ਰਾਹੀਂ ਸਮਾਜ ਨੂੰ ਇਕ ਨਵੀਂ ਸੇਧ ਦਿੱਤੀ, ਜਿਸ ’ਤੇ ਚੱਲਦਿਆਂ ਸਾਨੂੰ ਸਭ ਨੂੰ ਲੋਕ ਭਲਾਈ ਦੇ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਹ ਦਸਤਾਵੇਜੀ ਫਿਲਮ ਹਲਕੇ ਵਿਚ ਰੋਜ਼ਾਨਾ 2 ਪਿੰਡਾਂ ਵਿਚ ਸ਼ਾਮ 6 ਵਜੇ ਤੇ 7.30 ਵਜੇ ਨੂੰ ਦਖਾਈ ਜਾਵੇਗੀ। ਇਹ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਮਸਤੇ ਕੇ, ਬਸਤੀ ਅਮ੍ਰਿਤੀਸਰੀਆ, ਕਾਹਨ ਚੰਦ ਵਾਲਾ, ਕੋਠੀ ਰਾਏ ਸਾਬ, ਅਲੀ ਕੇ, ਸੈਦੇ ਕੇ, ਕੋਤਵਾਲ, ਸ਼ਾਹਦੀਨ ਵਾਲਾ, ਖਾਈ ਫ਼ੇਮੇ ਕੇ, ਆਰਿਫ਼ ਕੇ, ਨਵਾਂ ਪਿੰਡ, ਆਲੇ ਵਾਲਾ, ਅਕੂ ਵਾਲਾ, ਅਲੀ ਵਾਲਾ ਤੇ ਕਾਲੂ ਵਾਲਾ ਪਿੰਡਾਂ ਵਿਚ ਸ਼ੋਅ ਦਿਖਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕੇ 20 ਜੁਲਾਈ ਨੂੰ ਪਿੰਡ ਬੱਗੇ ਵਾਲਾ ਤੇ ਟਲੀ ਗੁਲਾਮ, 21 ਜੁਲਾਈ ਨੂੰ ਰੁਕਨੇ ਵਾਲਾ ਤੇ ਕੁਤਬਦੀਨ ਵਾਲਾ ਤੇ 22 ਜੁਲਾਈ ਨੂੰ ਬੰਡਾਲਾ ਅਤੇ ਦੁੱਲਾ ਸਿੰਘ ਵਾਲਾ ਵਿਖ਼ੇ ਦਸਤਾਵੇਜੀ ਫਿਲਮ ਦਿਖਾਈ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
Click to listen highlighted text!
error: Content is protected !!