10 ਅਗਸਤ ਦੇ ਤਹਿਸੀਲ ਪੱਧਰੇ ਧਰਨਿਆਂ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ
1 ਸਤੰਬਰ ਦੇ ਚੰਡੀਗੜ੍ਹ ਮੋਰਚੇ ਲਈ ਤਿਆਰੀਆਂ ਸ਼ੂਰੂ


ਫਿਰੋਜ਼ਪੁਰ 5 ਅਗਸਤ (ਪੱਤਰਕਾਰ ਗੁਰਪ੍ਰੀਤ ਭੁੱਲਰ ): ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਅਤੇ ਜਰਨਲ ਸਕੱਤਰ ਗੁਰਚਰਨ ਸਿੰਘ ਮਲਸੀਆਂ ਕਲਾਂ ਦੀ ਅਗਵਾਈ ਹੇਠ ਗੁਰਦੁਆਰਾ ਜਾਮਨੀ ਸਾਹਿਬ ਬਜ਼ੀਦਪੁਰ ਵਿਖ਼ੇ ਹੋਈ। ਜਿਸ ਵਿੱਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਵੀ ਸ਼ਾਮਲ ਹੋਏ। ਮੰਗਾਂ ਮਸਲਿਆ ਤੇ ਵਿਚਾਰ ਚਰਚਾ ਕਰਕੇ 10 ਅਗਸਤ ਨੂੰ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨ ਦੇ ਸਾਂਝੇ ਸੱਦੇ ਉੱਪਰ ਤਹਿਸੀਲ ਪੱਧਰੇ ਧਰਨੇ ਦੇਣ ਦੀਆਂ ਤਿਆਰੀਆਂ ਕੀਤੀਆਂ ਗਈਆਂ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਕਿਸਾਨ ਜਥੇਬੰਦੀਆਂ ਅਤੇ ਮਜਦੂਰ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਭਾਰਤ ਅਮਰੀਕਾ ਟਰੇਡ ਡੀਲ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪੰਜਾਬ ਦੀਆਂ ਮੰਗਾਂ ਜੋ ਸੂਬਾ ਸਰਕਾਰ ਨਾਲ਼ ਉਨ੍ਹਾਂ ਲਈ 1 ਸਤੰਬਰ ਨੂੰ ਇਕ ਹਫਤੇ ਲਈ ਚੰਡੀਗੜ੍ਹ ਮੋਰਚਾ ਲਾਇਆ ਜਾ ਰਿਹਾ ਹੈ। ਜਿਸ ਵਿਚ ਵੱਡੀ ਪੱਧਰ ਤੇ ਟਰੈਕਟਰ ਟਰਾਲੀਆਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ । ਆਗੂਆਂ ਵੱਲੋਂ 10 ਅਗਸਤ ਦੇ ਤਹਿਸੀਲ ਪੱਧਰੇ ਪ੍ਰੋਗਰਾਮ ਵਿਚ ਕਿਸਾਨਾਂ ਮਜਦੂਰਾਂ ਮੁਲਾਜ਼ਮਾਂ ਅਤੇ ਨੌਜਵਾਨਾਂ ਨੂੰ ਵੱਡੀ ਪੱਧਰ ਤੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਭੇਜ ਸਿੰਘ ਲੋਹੜਾ ਨਵਾਬ, ਓਮ ਪ੍ਰਕਾਸ਼ ਲੱਖਾ ਹਾਜੀ, ਗੁਰਜੱਜ ਸਿੰਘ ਸਾਂਦੇ ਹਾਸ਼ਮ, ਗੁਰਚਰਨ ਸਿੰਘ ਬਸਤੀ ਅਜੀਜ ਵਾਲੀ, ਜਸਵੀਰ ਸਿੰਘ ਮੱਲਵਾਲ, ਬਲਵੰਤ ਸਿੰਘ ਮੱਲਾਂਵਾਲਾ, ਗੁਰਸਿਮਰਨ ਸਿੰਘ ਝੋਕ, ਗੁਰਸੇਵਕ ਸਿੰਘ ਸੁਰਸਿੰਘ ਵਾਲਾ ਆਦਿ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।



