Welcome to Punjab News Fast 47   Click to listen highlighted text! Welcome to Punjab News Fast 47
Uncategorized

ਪੀ. ਏ. ਯੂ.-ਕੇ.ਵੀ.ਕੇ. ਫ਼ਿਰੋਜ਼ਪੁਰ ਵਿਖੇ ਸਾਬਣ ਅਤੇ ਸਫ਼ਾਈ ਪਦਾਰਥ ਬਣਾਉਣ ਸਬੰਧੀ ਕਿੱਤਾ ਮੁੱਖੀ ਸਿਖਲਾਈ ਕੈਂਪ ਆਯੋਜਿਤ

ਪੀ. ਏ. ਯੂ.-ਕੇ.ਵੀ.ਕੇ. ਫ਼ਿਰੋਜ਼ਪੁਰ ਵਿਖੇ ਸਾਬਣ ਅਤੇ ਸਫ਼ਾਈ ਪਦਾਰਥ ਬਣਾਉਣ ਸਬੰਧੀ ਕਿੱਤਾ ਮੁੱਖੀ ਸਿਖਲਾਈ ਕੈਂਪ ਆਯੋਜਿਤ

‎ਫਿਰੋਜ਼ਪੁਰ 4 ਅਗਸਤ (ਪੱਤਰਕਾਰ ਗੁਰਪ੍ਰੀਤ ਭੁੱਲਰ): ਨੌਜਵਾਨਾਂ ਅਤੇ ਪੇਂਡੂ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਅਤੇ ਉੱਦਮਸ਼ੀਲਤਾ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੀ.ਏ.ਯੂ.-ਕ੍ਰਿਸ਼ੀ ਵਿਗਆਨ ਕੇਂਦਰ, ਫ਼ਿਰੋਜ਼ਪੁਰ ਵਿਖੇ ਸਾਬਣ ਅਤੇ ਸਫ਼ਾਈ ਪਦਾਰਥ ਬਣਾਉਣ ਸਬੰਧੀ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਹ ਸਿਖਲਾਈ ਕੈਂਪ ਡਾ. ਗੁਰਮੇਲ ਸਿੰਘ ਸੰਧੂ ਡਿਪਟੀ ਡਾਇਰੈਕਟਰ, ਕੇ.ਵੀ.ਕੇ., ਫ਼ਿਰੋਜ਼ਪੁਰ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਮੌਕੇ ਡਾ. ਸੰਧੂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਛੋਟੇ ਪੱਧਰ ਦੇ ਘਰੇਲੂ ਉਦਯੋਗ ਨੌਜਵਾਨਾਂ ਅਤੇ ਪੇਂਡੂ ਮਹਿਲਾਵਾਂ ਲਈ ਆਮਦਨ ਦਾ ਇਕ ਵਧੀਆ ਸਰੋਤ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਬਣ ਅਤੇ ਸਫ਼ਾਈ ਪਦਾਰਥਾਂ ਦੀ ਮੰਗ ਹਰ ਘਰ ਵਿੱਚ ਨਿਰੰਤਰ ਰਹਿੰਦੀ ਹੈ, ਜਿਸ ਕਾਰਨ ਇਨ੍ਹਾਂ ਦਾ ਨਿਰਮਾਣ ਘੱਟ ਪੂੰਜੀ ਨਾਲ ਸ਼ੁਰੂ ਕਰਕੇ ਚੰਗੀ ਆਮਦਨ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਸਿੱਖਿਆਰਥੀਆਂ ਨੂੰ ਗੁਣਵੱਤਾ ਵਾਲੇ ਉਤਪਾਦ ਤਿਆਰ ਕਰਕੇ ਸਵੈ-ਰੁਜ਼ਗਾਰ ਅਪਣਾਉਣ ਅਤੇ ਆਤਮਨਿਰਭਰ ਬਣਨ ਲਈ ਪ੍ਰੇਰਿਤ ਕੀਤਾ।
ਡਾ. ਦਿਵਿਆ ਜੈਨ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਸਿੱਖਿਆਰਥੀਆਂ ਨੂੰ ਹਰਬਲ ਸਾਬਣ, ਦੇਸੀ ਸਾਬਣ, ਹੈਂਡਵਾਸ਼, ਡਿਸ਼ਵਾਸ਼ ਲਿਕਵਿਡ, ਕੱਪੜੇ ਧੋਣ ਵਾਲਾ ਲਿਕਵਿਡ ਡਿਟਰਜੈਂਟ, ਫਿਨਾਇਲ ਅਤੇ ਹੋਰ ਘਰੇਲੂ ਸਫ਼ਾਈ ਪਦਾਰਥਾਂ ਦੇ ਨਿਰਮਾਣ ਦੀ ਪ੍ਰੈਕਟਿਕਲ ਸਿਖਲਾਈ ਦਿੱਤੀ। ਉਨ੍ਹਾਂ ਨੇ ਕੱਚੇ ਮਾਲ ਦੀ ਚੋਣ, ਉਤਪਾਦਾਂ ਦੀ ਗੁਣਵੱਤਾ, ਪੈਕਿੰਗ, ਲੇਬਲ, ਕੀਮਤ ਨਿਰਧਾਰਨ ਅਤੇ ਮਾਰਕੀਟਿੰਗ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਸ੍ਰੀ ਸਾਵਨਦੀਪ ਸ਼ਰਮਾ, ਪ੍ਰੋਜੈਕਟ ਡਾਇਰੈਕਟਰ, ਆਤਮਾ, ਫ਼ਿਰੋਜ਼ਪੁਰ ਨੇ ਲੈਕਚਰ ਦੌਰਾਨ ਸਿੱਖਿਆਰਥੀਆਂ ਨੂੰ ਕੰਪਨੀ ਰਜਿਸਟਰੇਸ਼ਨ, ਟਰੇਡਮਾਰਕ, ਬ੍ਰਾਂਡ ਰਜਿਸਟਰੇਸ਼ਨ, ਲਾਇਸੈਂਸਿੰਗ ਅਤੇ ਹੋਰ ਕਾਨੂੰਨੀ ਪ੍ਰਕਿਰਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਉਤਪਾਦਾਂ ਦੀ ਬ੍ਰਾਂਡਿੰਗ ਅਤੇ ਪ੍ਰਭਾਵਸ਼ਾਲੀ ਮਾਰਕੀਟਿੰਗ ਰਾਹੀਂ ਸਫਲ ਉਦਯੋਗ ਸਥਾਪਿਤ ਕਰਨ ਲਈ ਵੀ ਪ੍ਰੇਰਿਤ ਕੀਤਾ।
ਸਿਖਲਾਈ ਦੌਰਾਨ ਡਾ. ਹਰਪ੍ਰੀਤ ਸਿੰਘ (ਪ੍ਰੀਤ ਆਰੋਗਿਆ ਬ੍ਰਾਂਡ) ਅਤੇ ਮੁਹੰਮਦ ਦਿਲਸ਼ਾਦ (ਸੁਲਤਾਨ ਬੀ ਫਾਰਮ ਬ੍ਰਾਂਡ) ਨੇ ਵਿਸ਼ੇਸ਼ ਮਾਹਿਰਾਂ ਵਜੋਂ ਭਾਗ ਲੈਂਦਿਆਂ ਆਯੁਰਵੈਦਿਕ ਤਰੀਕਿਆਂ ਨਾਲ ਹਰਬਲ ਅਤੇ ਹੈਂਡਮੇਡ ਸਾਬਣਾਂ ਦੇ ਨਿਰਮਾਣ, ਕੁਦਰਤੀ ਸਮੱਗਰੀ ਦੀ ਵਰਤੋਂ, ਉਤਪਾਦਾਂ ਦੀ ਗੁਣਵੱਤਾ, ਪੈਕਿੰਗ, ਬ੍ਰਾਂਡਿੰਗ ਅਤੇ ਮਾਰਕੀਟਿੰਗ ਸਬੰਧੀ ਆਪਣੇ ਵਿਹਾਰਕ ਤਜਰਬੇ ਅਤੇ ਮਹੱਤਵਪੂਰਨ ਜਾਣਕਾਰੀ ਸਿੱਖਿਆਰਥੀਆਂ ਨਾਲ ਸਾਂਝੀ ਕੀਤੀ। ਸਿਖਲਾਈ ਦੇ ਅੰਤ ਵਿਚ ਭਾਗੀਦਾਰਾਂ ਨੂੰ ਸਵੈ ਸਹਾਇਤਾ ਸਮੂਹ ਬਣਾ ਕੇ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਉਠਾ ਕੇ ਛੋਟੇ ਪੱਧਰ ਤੇ ਉਦਯੋਗ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਿਖਿਆਰਥੀਆਂ ਨੇ ਸਾਬਣ ਅਤੇ ਸਫ਼ਾਈ ਪਦਾਰਥਾਂ ਦੇ ਨਿਰਮਾਣ ਦੀ ਪ੍ਰਯੋਗਿਕ ਸਿਖਲਾਈ ਵਿਚ ਭਰਪੂਰ ਦਿਲਚਸਪੀ ਦਿਖਾਈ ਅਤੇ ਇਸ ਨੂੰ ਆਮਦਨ ਵਧਾਉਣ ਅਤੇ ਸਵੈ-ਰੁਜ਼ਗਾਰ ਦੇ ਇੱਕ ਪ੍ਰਭਾਵਸ਼ਾਲੀ ਸਾਧਨ ਵਜੋਂ ਅਪਣਾਉਣ ਦੀ ਇੱਛਾ ਪ੍ਰਗਟ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!