Welcome to Punjab News Fast 47   Click to listen highlighted text! Welcome to Punjab News Fast 47
https://punjabnewsfast47.live/wp-content/uploads/2024/01/jjujuu.gifUncategorized
Trending

ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਜੀਆਰਪੀ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ, ਯਾਤਰੀਆਂ ਨੂੰ ਕੀਤਾ ਗਿਆ ਜਾਗਰੂਕ

-ਸੁਰੱਖਿਆ ਦੇ ਮੱਦੇਨਜ਼ਰ ਫਿਰੋਜ਼ਪੁਰ ’ਚ ‘ਪੈਸੰਜਰ ਅਵੇਅਰਨੈੱਸ ਐਂਡ ਸਰਚ ਓਪਰੇਸ਼ਨ’ ਚਲਾਇਆ, ਸਨਿਫ਼ਰ ਡੌਗਜ਼ ਨਾਲ ਲਿਆ ਜਾਇਜ਼ਾ

ਫ਼ਿਰੋਜ਼ਪੁਰ 8 ਅਗਸਤ (ਪੱਤਰਕਾਰ ਗੁਰਪ੍ਰੀਤ ਭੁੱਲਰ ): ਆਜ਼ਾਦੀ ਦਿਹਾੜੇ ਅਤੇ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ, ਜੀਆਰਪੀ ਫਿਰੋਜ਼ਪੁਰ ਵੱਲੋਂ ਸਪੈਸ਼ਲ ਡੀਜੀਪੀ (ਜੀਆਰਪੀ ਪਟਿਆਲਾ) ਅਤੇ ਡੀਐੱਸਪੀ ਜ਼ੋਨਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਪੈਸੰਜਰ ਅਵੇਅਰਨੈੱਸ ਐਂਡ ਸਰਚ ਓਪਰੇਸ਼ਨ’ ਚਲਾਇਆ ਗਿਆ। ਇਸ ਮੁਹਿੰਮ ਦਾ ਮੁੱਖ ਮਕਸਦ ਰੇਲਵੇ ਸਟੇਸ਼ਨ ’ਤੇ ਆਉਣ-ਜਾਣ ਵਾਲੇ ਮੁਸਾਫ਼ਰਾਂ ਦੀ ਜਾਨ-ਮਾਲ ਅਤੇ ਰੇਲਵੇ ਜਾਇਦਾਦ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਥਾਣਾ ਜੀਆਰਪੀ ਫਿਰੋਜ਼ਪੁਰ ਦੇ ਮੁੱਖ ਅਫ਼ਸਰ ਇੰਸਪੈਕਟਰ ਨਵੀਨ ਕੁਮਾਰ ਅਤੇ ਇੰਸਪੈਕਟਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਵਿਖੇ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮਾਂ ਨੇ ਆਰਪੀਐੱਫ਼ ਅਤੇ ਸਨਿਫ਼ਰ ਡੌਗਜ਼ ਦੀ ਮੱਦਦ ਨਾਲ ਸਟੇਸ਼ਨ ਦੇ ਸਾਰੇ ਪਲੇਟਫਾਰਮਾਂ, ਖੜ੍ਹੀਆਂ ਟਰੇਨਾਂ, ਯਾਤਰੀ ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ ਅਤੇ ਮੁੱਖ ਐਂਟਰੀ ਗੇਟਾਂ ’ਤੇ ਬਾਰੀਕੀ ਨਾਲ ਤਲਾਸ਼ੀ ਲਈ। ਇਸ ਦੇ ਨਾਲ ਹੀ ਸਟੇਸ਼ਨ ’ਤੇ ਮੌਜ਼ੂਦ ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਯਾਤਰੀਆਂ ਦੇ ਸਮਾਨ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਗਈ। ਚੈਕਿੰਗ ਅਭਿਆਨ ਦੌਰਾਨ ਕੋਈ ਵੀ ਸ਼ੱਕੀ ਵਿਅਕਤੀ ਜਾਂ ਨਾਜਾਇਜ਼/ਗ਼ੈਰ-ਕਾਨੂੰਨੀ ਵਸਤੂ ਬਰਾਮਦ ਨਹੀਂ ਹੋਈ, ਜੋ ਕਿ ਸੁਰੱਖਿਆ ਦੇ ਲਿਹਾਜ਼ ਨਾਲ ਰਾਹਤ ਦੀ ਗੱਲ ਹੈ।
ਸਰਚ ਓਪਰੇਸ਼ਨ ਦੇ ਨਾਲ-ਨਾਲ ਪੁਲਿਸ ਅਧਿਕਾਰੀਆਂ ਨੇ ਟਰੇਨਾਂ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਸੁਰੱਖਿਆ ਬਾਰੇ ਜਾਗਰੂਕ ਵੀ ਕੀਤਾ। ਯਾਤਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਫ਼ਰ ਦੌਰਾਨ ਆਪਣੇ ਕੀਮਤੀ ਸਮਾਨ ਜਿਵੇਂ ਕਿ ਮੋਬਾਇਲ ਫ਼ੋਨ, ਲੈਪਟਾਪ, ਪਰਸ ਅਤੇ ਬੈਗਾਂ ਦੀ ਖ਼ੁਦ ਦੇਖਭਾਲ ਕਰਨ। ਪੁਲਿਸ ਵੱਲੋਂ ਯਾਤਰੀਆਂ ਨੂੰ ਸੁਚੇਤ ਕੀਤਾ ਗਿਆ ਕਿ ਜੇਕਰ ਉਨ੍ਹਾਂ ਨੂੰ ਰੇਲਵੇ ਸਟੇਸ਼ਨ ਜਾਂ ਟਰੇਨ ਦੇ ਅੰਦਰ ਕੋਈ ਵੀ ਲਾਵਾਰਿਸ ਵਸਤੂ, ਸ਼ੱਕੀ ਬੈਗ ਜਾਂ ਕੋਈ ਸ਼ੱਕੀ ਵਿਅਕਤੀ ਦਿਖਾਈ ਦੇਵੇ, ਤਾਂ ਉਸ ਨੂੰ ਖ਼ੁਦ ਛੂਹਣ ਦੀ ਗ਼ਲਤੀ ਨਾ ਕਰਨ। ਅਜਿਹੀ ਕਿਸੇ ਵੀ ਸਥਿਤੀ ਵਿੱਚ ਤੁਰੰਤ ਟਰੇਨ ਐਸਕੋਰਟ/ਗਾਰਡ ਪਾਰਟੀ ਜਾਂ ਨਜ਼ਦੀਕੀ ਸਟੇਸ਼ਨ ’ਤੇ ਤਾਇਨਾਤ ਜੀਆਰਪੀ ਅਤੇ ਆਰਪੀਐੱਫ਼ ਦੇ ਜਵਾਨਾਂ ਨੂੰ ਸੂਚਿਤ ਕੀਤਾ ਜਾਵੇ। ਰੇਲਵੇ ਪੁਲਿਸ ਨੇ ਵਿਸ਼ਵਾਸ ਦਿਵਾਇਆ ਕਿ ਯਾਤਰੀਆਂ ਦੀ ਸੁਰੱਖਿਆ ਲਈ ਪੁਲਿਸ 24 ਘੰਟੇ ਤਿਆਰ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!