Welcome to Punjab News Fast 47   Click to listen highlighted text! Welcome to Punjab News Fast 47
E-Paper
Trending

ਪਿਸਤੌਲ ਦੀ ਨੋਕ ’ਤੇ ਖੋਹੀ ਕਾਰ

ਹਰੀਕੇ ਪੱਤਣ,ਪਿਸਤੌਲ ਦੀ ਨੋਕ ’ਤੇ ਖੋਹੀ ਕਾਰ

ਪਿਸਤੌਲ ਦੀ ਨੋਕ ’ਤੇ ਖੋਹੀ ਕਾਰ

ਹਰੀਕੇ ਪੱਤਣ, (ਤਰਨਤਾਰਨ), 4 ਜੂਨ  ( Gurpreet singh Bhullar )

   ਨਜ਼ਦੀਕ ਰਾਸ਼ਟਰੀ ਮਾਰਗ 54 ਹਰੀਕੇ ਪੱਤਣ ਬਾਈਪਾਸ ’ਤੇ ਅਣ-ਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੋਕ ’ਤੇ ਕਾਰ ਖੋਹ ਲਈ। ਮਿਲੀ ਜਾਣਕਾਰੀ ਅਨੁਸਾਰ ਜਾਗੀਰ ਸਿੰਘ ਪੁੱਤਰ ਵੱਸਣ ਸਿੰਘ ਵਾਸੀ ਸ਼ਾਦੀ ਵਾਲਾ ਥਾਣਾ ਕੋਟ ਈਸੇ ਖਾਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਵਿੱਫਟ ਕਾਰ ਨੰ. ਪੀ. ਬੀ. 76 ਬੀ. 6321 ’ਤੇ ਆਪਣੇ ਰਿਸ਼ਤੇਦਾਰ ਨੂੰ ਅੰਮ੍ਰਿਤਸਰ ਏਅਰਪੋਰਟ ਛੱਡ ਕੇ ਵਾਪਸ ਘਰ ਜਾ ਰਹੇ ਸਨ ਕਿ ਰਾਤ 12 ਵਜੇ ਦੇ ਕਰੀਬ ਹਰੀਕੇ ਪੱਤਣ ਬਾਈਪਾਸ ’ਤੇ ਬੂਹ ਪੁਲ ਪਾਰ ਕਰਦਿਆਂ ਕਾਰ ਸਵਾਰ 4 ਅਣ-ਪਛਾਤਿਆਂ ਨੇ ਰੋਕ ਕੇ ਪਿਸਤੌਲ ਦੀ ਨੋਕ ’ਤੇ ਸਵਿਫਟ ਕਾਰ ਖੋਹ ਲਈ ਤੇ ਫ਼ਰਾਰ ਹੋ ਗਏ। ਇਸ ਸੰਬੰਧੀ ਥਾਣਾ ਹਰੀਕੇ ਵਿਖੇ ਸੂਚਨਾ ਦੇ ਦਿੱਤੀ ਗਈ ਹੈ।ਐਸ. ਐਚ. ਓ. ਹਰੀਕੇ ਬਲਬੀਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!