Welcome to Punjab News Fast 47   Click to listen highlighted text! Welcome to Punjab News Fast 47
E-Paper
Trending

ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ1 ਕਿੱਲੋ 904 ਗ੍ਰਾਮ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ

ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ1 ਕਿੱਲੋ 904 ਗ੍ਰਾਮ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ


ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ. ਦਾ ਸਾਂਝਾ ਐਕਸ਼ਨ; ਪਾਕਿਸਤਾਨੀ ਡਰੋਨ ਨੈੱਟਵਰਕ ਦਾ ਪਰਦਾਫਾਸ਼
ਫਿਰੋਜ਼ਪੁਰ 18 ਜੂਨ (ਗੁਰਪ੍ਰੀਤ ਸਿੰਘ ਭੁੱਲਰ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸਪੀ ਗੁਰਿੰਦਰਬੀਰ ਸਿੰਘ ਦੀ ਅਗਵਾਈ ਹੇਠ ਐਂਟੀ-ਨਾਰਕੋਟਿਕਸ ਟਾਸਕ ਫੋਰਸ ਫ਼ਿਰੋਜ਼ਪੁਰ ਰੇਂਜ ਨੇ ਬੀਐੱਸਐੱਫ ਨਾਲ ਮਿਲ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਦੋ ਵੱਖ-ਵੱਖ ਸਾਂਝੇ ਆਪਰੇਸ਼ਨਾਂ ਦੌਰਾਨ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਟੀਮਾਂ ਨੇ ਕੁੱਲ 1 ਕਿੱਲੋ 904 ਗ੍ਰਾਮ ਹੈਰੋਇਨ ਬਰਾਮਦ ਕਰਕੇ ਤਿੰਨ ਅੰਤਰ-ਜ਼ਿਲ੍ਹਾ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ਵਿਚ ਐੱਨ.ਟੀ.ਐੱਫ ਦੇ ਐਸ.ਆਈ. ਗੁਰਬਖਸ਼ ਸਿੰਘ, ਏ.ਐਸ.ਆਈ. ਪਰਮਿੰਦਰ ਸਿੰਘ ਅਤੇ ਬੀ.ਐਸ.ਐਫ. ਦੇ ਇੰਸਪੈਕਟਰ-ਜੀ ਵਰਿੰਦਰ ਸਿੰਘ ਦੀ ਸਾਂਝੀ ਟੀਮ ਨੇ ਡਿਪਟੀ ਕਮਾਂਡੈਂਟ ਰਣ ਸਿੰਘ ਅਤੇ ਡੀ.ਐੱਸ.ਪੀ. ਭੁਪਿੰਦਰ ਸਿੰਘ ਦੀ ਨਿਗਰਾਨੀ ਹੇਠ ਇੱਕ ਤਸਕਰ ਨੂੰ ਕਾਬੂ ਕੀਤਾ। ਫੜੇ ਗਏ ਮੁਲਜ਼ਮ ਦੀ ਪਛਾਣ ਯੁਗਰਾਜ ਸਿੰਘ ਪੁੱਤਰ ਨਿਰਮਲ ਸਿੰਘ, ਵਾਸੀ ਪਿੰਡ ਪਛਾੜੀਆਂ (ਫ਼ਿਰੋਜ਼ਪੁਰ) ਵਜੋਂ ਹੋਈ ਹੈ, ਜਿਸ ਕੋਲੋਂ 1 ਕਿੱਲੋ 404 ਗ੍ਰਾਮ ਹੈਰੋਇਨ ਮਿਲੀ। ਪੁੱਛਗਿੱਛ ਦੌਰਾਨ ਖ਼ੁਲਾਸਾ ਹੋਇਆ ਕਿ ਇਹ ਖੇਪ ਸਰਹੱਦ ਪਾਰ ਬੈਠੇ ਪਾਕਿਸਤਾਨੀ ਸਮਗਲਰਾਂ ਨੇ ਡਰੋਨ ਰਾਹੀਂ ਭਾਰਤੀ ਖੇਤਰ ਦੇ ਪਿੰਡ ਪਛਾੜੀਆਂ ਦੇ ਖੇਤਾਂ ਵਿੱਚ ਸੁੱਟੀ ਸੀ, ਜਿਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ। ਇਸ ਸਬੰਧੀ ਥਾਣਾ ਐੱਨ.ਟੀ. ਐੱਫ. ਐਸ.ਏ.ਐਸ. ਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤਹਿਤ ਮੁਕੱਦਮਾ ਨੰਬਰ 133 ਦਰਜ ਕੀਤਾ ਗਿਆ ਹੈ। ਇੱਕ ਹੋਰ ਆਪਰੇਸ਼ਨ ਵਿਚ ਏ.ਐਸ.ਆਈ. ਦਲਜੀਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਟੀਮ ਨੇ ਡੀ.ਐਸ.ਪੀ. ਸਤਪਾਲ ਸਿੰਘ ਦੀ ਦੇਖ-ਰੇਖ ਹੇਠ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਇਨ੍ਹਾਂ ਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਨਵਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਬਲਜਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ, ਦੋਵੇਂ ਵਾਸੀ ਅਟਾਰੀ (ਜ਼ਿਲ੍ਹਾ ਅੰਮ੍ਰਿਤਸਰ) ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਵੀ ਥਾਣਾ ਐੱਨ.ਟੀ.ਐੱਫ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਨੰਬਰ 130 ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਨ.ਟੀ.ਐੱਫ ਦੇ ਉੱਚ ਅਧਿਕਾਰੀਆਂ ਮੁਤਾਬਕ ਫੜੇ ਗਏ ਸਾਰੇ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਨਸ਼ਾ ਤਸਕਰੀ ਦੇ ਅਗਲੇ-ਪਿਛਲੇ ਸਬੰਧਾਂ ਅਤੇ ਵਿੱਤੀ ਲੈਣ-ਦੇਣ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਗਰੋਹ ਦੇ ਮੁੱਖ ਸਪਲਾਇਰਾਂ ਅਤੇ ਵਿੱਤੀ ਮਦਦਗਾਰਾਂ ਦਾ ਪਤਾ ਲਗਾ ਕੇ ਪੂਰੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਅਹਿਮ ਖ਼ੁਲਾਸੇ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਪੂਰੀ ਉਮੀਦ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!