Welcome to Punjab News Fast 47   Click to listen highlighted text! Welcome to Punjab News Fast 47
Uncategorized
Trending

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵਲੋਂ 18 ਜੁਲਾਈ 2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਕੀਤਾ ਜਾਵੇਗਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵਲੋਂ 18 ਜੁਲਾਈ 2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਕੀਤਾ ਜਾਵੇਗਾ ਆਯੋਜਨ

ਫਿਰੋਜ਼ਪੁਰ, 13 ਜੁਲਾਈ  :ਮਾਨਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਤੇ ਮਾਣਯੋਗ ਸੁਮੀਤ ਮਲਹੋਤਰਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 18 ਜੁਲਾਈ 2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਾਪਤ ਸੂਚਨਾ ਅਨੁਸਾਰ ਇਸ ਲੋਕ ਅਦਾਲਤ ਵਿਚ ਚੈੱਕ ਬਾਊਂਸ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਲਈ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਉਹ ਆਪਣਾ ਚੈੱਕ ਦਾ ਕੇਸ ਲੋਕ ਅਦਾਲਤ ਵਿੱਚ ਲਗਾਉਣਾ ਚਾਹੁੰਦੇ ਹਨ ਤਾਂ ਸਬੰਧਤ ਅਦਾਲਤ ਵਿਚ ਆਪਣੀ ਦਰਖਾਸਤ ਦੇ ਸਕਦੇ ਹਨ। ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵਲੋਂ ਦੱਸਿਆ ਗਿਆ ਕਿ ਇਹ ਲੋਕ ਅਦਾਲਤਾਂ ਜ਼ਿਲ੍ਹਾ ਫਿਰੋਜਪੁਰ ਦੀਆਂ ਅਦਾਲਤਾਂ ਦੇ ਨਾਲ-ਨਾਲ ਸਬ-ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਲਗਾਈ ਜਾਵੇਗੀ। ਜੱਜ ਸਾਹਿਬ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਸਪੈਸ਼ਲ ਲੋਕ ਅਦਾਲਤ ਵਿਚ ਵੱਧ—ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਦੁਆਰਾ ਕਰਵਾਉਣ। ਵਧੇਰੇ ਜਾਣਕਾਰੀ ਲਈ ਦਫਤਰ ਦੇ ਲੈਡਲਾਇਨ ਨੰਬਰ 01632—235034 ਅਤੇ ਟੋਲ ਫਰੀ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ ਗਈ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!