Welcome to Punjab News Fast 47   Click to listen highlighted text! Welcome to Punjab News Fast 47
E-Paper
Trending

ਨਗਰ ਕੌਂਸਲ ਜ਼ੀਰਾ ਦੇ ਨਵੇਂ ਪ੍ਰਧਾਨ ਧਰਮਪਾਲ ਚੁੱਗਨੇ ਸੰਭਾਲਿਆ ਅਹੁਦਾ

ਨਗਰ ਕੌਂਸਲ ਜ਼ੀਰਾ ਦੇ ਨਵੇਂ ਪ੍ਰਧਾਨ ਧਰਮਪਾਲ ਚੁੱਗ ਨੇ ਸੰਭਾਲਿਆ ਅਹੁਦਾ


-ਵਿਧਾਇਕ ਕਟਾਰੀਆ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਵਾਈਸ ਪ੍ਰਧਾਨ ਰਾਜੀਵ ਕੁਮਾਰ ਨੇ ਵੀ ਸ਼ੁਰੂ ਕੀਤਾ ਕੰਮਕਾਜ
ਜ਼ੀਰਾ 13 ਜੁਲਾਈ (ਪੱਤਰਕਾਰ ਗੁਰਪ੍ਰੀਤ ਭੁੱਲਰ ) : ਨਗਰ ਕੌਂਸਲ ਜ਼ੀਰਾ ਵਿਖੇ ਸਿਆਸੀ ਸਰਗਰਮੀਆਂ ਉਸ ਵੇਲੇ ਤੇਜ਼ ਹੋ ਗਈਆਂ, ਜਦੋਂ ਨਵ-ਨਿਯੁਕਤ ਪ੍ਰਧਾਨ ਧਰਮਪਾਲ ਯੁਗ ਅਤੇ ਵਾਈਸ ਪ੍ਰਧਾਨ ਰਾਜੀਵ ਕੁਮਾਰ ਨੇ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲ ਲਿਆ। ਹਲਕਾ ਵਿਧਾਇਕ ਕਟਾਰੀਆ ਦੀ ਵਿਸ਼ੇਸ਼ ਅਗਵਾਈ ਹੇਠ ਕਰਵਾਏ ਗਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਕੌਂਸਲਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਨਵੀਂ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਨਗਰ ਕੌਂਸਲ ਜ਼ੀਰਾ ਦੇ ਦਫ਼ਤਰ ਵਿਖੇ ਅੱਜ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਹਲਕੇ ਦੇ ਵਿਧਾਇਕ ਕਟਾਰੀਆ ਮੁੱਖ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਦੀ ਮੌਜ਼ੂਦਗੀ ਵਿਚ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਧਰਮਪਾਲ ਯੁੱਗ ਨੇ ਅਧਿਕਾਰਤ ਤੌਰ ’ਤੇ ਆਪਣੀ ਕੁਰਸੀ ਸੰਭਾਲੀ। ਉਨ੍ਹਾਂ ਦੇ ਨਾਲ ਹੀ ਨਵ-ਨਿਯੁਕਤ ਵਾਈਸ ਪ੍ਰਧਾਨ ਰਾਜੀਵ ਕੁਮਾਰ ਨੇ ਵੀ ਆਪਣਾ ਕਾਰਜਭਾਰ ਸਾਂਭਦਿਆਂ ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰਨ ਦਾ ਅਹਿਦ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕਟਾਰੀਆ ਨੇ ਕਿਹਾ ਕਿ ਨਵੀਂ ਚੁਣੀ ਗਈ ਟੀਮ ਸ਼ਹਿਰ ਵਾਸੀਆਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ੀਰਾ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਵਰਗ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਨਵੇਂ ਪ੍ਰਧਾਨ ਧਰਮਪਾਲ ਯੁਗ ਨੇ ਸਾਰੇ ਕੌਂਸਲਰਾਂ ਅਤੇ ਸ਼ਹਿਰ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਸ਼ਹਿਰ ਦੀ ਨੁਹਾਰ ਬਦਲਣ ਲਈ ਕੰਮ ਕਰਨਗੇ। ਅਹੁਦਾ ਸੰਭਾਲਣ ਦੇ ਇਸ ਸ਼ੁਭ ਮੌਕੇ ’ਤੇ ਨਗਰ ਕੌਂਸਲ ਦੇ ਪ੍ਰਧਾਨ ਧਰਮਪਾਲ ਯੁਗ ਦੇ ਨਾਲ ਸੀਨੀਅਰ ਵਾਈਸ ਪ੍ਰਧਾਨ ਕੁਲਦੀਪ ਕੌਰ ਪਤਨੀ ਕਰਮਜੀਤ ਸਿੰਘ ਸੰਧੂ ਅਤੇ ਵਾਈਸ ਪ੍ਰਧਾਨ ਰਾਜੀਵ ਕੁਮਾਰ ਵਿਸ਼ੇਸ਼ ਤੌਰ ’ਤੇ ਮੌਜ਼ੂਦ ਸਨ। ਇਸ ਤੋਂ ਇਲਾਵਾ ਐੱਮਸੀ ਕਸ਼ਮੀਰ ਸਿੰਘ ਭੁੱਲਰ, ਸੋਨੂ ਮਸੀਹ, ਪ੍ਰਿੰਸ ਘੁਰਕੀ, ਸਤੀਸ਼ ਕੁਮਾਰ, ਸੁਨੀਲ ਗਰੋਵਰ ਅਤੇ ਭੂਸ਼ਣ ਜਨੇਜਾ ਸਮੇਤ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!