Welcome to Punjab News Fast 47   Click to listen highlighted text! Welcome to Punjab News Fast 47
https://punjabnewsfast47.live/wp-content/uploads/2024/01/jjujuu.gif
Trending

ਸ਼ਾਂਤੀ ਵਿੱਦਿਆ ਮੰਦਰ ਵਿਖੇ ਐੱਲਪੀਜੀ ਸੁਰੱਖਿਆ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਵਿਦਿਆਰਥੀਆਂ ਨੂੰ ਦਿੱਤੀ ਗਈ ਗੈਸ ਲੀਕੇਜ ਅਤੇ ਹਾਦਸਿਆਂ ਤੋਂ ਬਚਾਅ ਦੀ ਅਹਿਮ ਜਾਣਕਾਰੀ

ਫਿਰੋਜ਼ਪੁਰ 17 ਜੁਲਾਈ () : ਸ਼ਾਂਤੀ ਵਿਦਿਆ ਮੰਦਰ ਵਿੱਚ ਇੰਡੇਨ ਗੈਸ ਏਜੰਸੀ ਵੱਲੋਂ ਐੱਲਪੀਜੀ ਸੁਰੱਖਿਆ ਜਾਗਰੂਕਤਾ ਸੈਮੀਨਾਰ ਦਾ ਸਫਲ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਰਸਮੀ ਤੌਰ ’ਤੇ ਜੋਤ ਜਗਾ ਕੇ ਅਤੇ ਮੁੱਖ ਮਹਿਮਾਨਾਂ ਦੇ ਨਿੱਘੇ ਸਵਾਗਤ ਨਾਲ ਹੋਈ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਰਾਘਵਿੰਦਰ ਸਿੰਘ ਡਿਵੀਜ਼ਨਲ ਐੱਲਪੀਜੀ ਹੈੱਡ, ਜਲੰਧਰ ਅਤੇ ਅਮਿਤ ਕੁਮਾਰ ਸੇਲਜ਼ ਅਫ਼ਸਰ, ਇੰਡੇਨ ਗੈਸ ਕਾਰਪੋਰੇਸ਼ਨ ਲਿਮਟਿਡ, ਮੋਗਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਗੈਸ ਏਜੰਸੀ ਦੇ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਘਰਾਂ ਵਿਚ ਐੱਲਪੀਜੀ ਗੈਸ ਦੀ ਸੁਰੱਖਿਅਤ ਵਰਤੋਂ ਕਰਨ ਦੇ ਤਰੀਕੇ ਦੱਸੇ। ਉਨ੍ਹਾਂ ਨੇ ਬੱਚਿਆਂ ਨੂੰ ਸਮਝਾਇਆ ਕਿ ਗੈਸ ਲੀਕ ਹੋਣ ਦੀ ਪਛਾਣ ਕਿਵੇਂ ਕਰਨੀ ਹੈ ਅਤੇ ਅਜਿਹੀ ਹਾਲਤ ਵਿਚ ਕਿਹੜੀਆਂ-ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਹਾਦਸਿਆਂ ਤੋਂ ਬਚਣ ਦੇ ਪ੍ਰਭਾਵਸ਼ਾਲੀ ਉਪਾਵਾਂ ਬਾਰੇ ਜਾਣਕਾਰੀ ਦਿੰਦਿਆਂ ਟੀਮ ਨੇ ਪ੍ਰੈਕਟੀਕਲ (ਵਿਹਾਰਕ) ਪ੍ਰਦਰਸ਼ਨ ਵੀ ਕਰਕੇ ਦਿਖਾਇਆ, ਤਾਂ ਜੋ ਬੱਚੇ ਸੁਰੱਖਿਆ ਨਿਯਮਾਂ ਨੂੰ ਚੰਗੀ ਤਰ੍ਹਾਂ ਸਮਝ ਸਕਣ। ਵਿਦਿਆਰਥੀਆਂ ਨੇ ਵੀ ਇਸ ਪ੍ਰੋਗਰਾਮ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਹਿਰਾਂ ਕੋਲੋਂ ਆਪਣੀਆਂ ਸ਼ੰਕਾਵਾਂ ਦੂਰ ਕਰਨ ਲਈ ਕਈ ਸਵਾਲ ਪੁੱਛੇ। ਸਕੂਲ ਦੀ ਪ੍ਰਿੰਸੀਪਲ ਰਜਨੀ ਮਡਾਹਰ ਨੇ ਇੰਡੇਨ ਗੈਸ ਏਜੰਸੀ ਦੀ ਪੂਰੀ ਟੀਮ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਵਿਚ ਸੁਰੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅਖੀਰ ਵਿਚ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਆਏ ਹੋਏ ਸਾਰੇ ਮੁੱਖ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!