Welcome to Punjab News Fast 47   Click to listen highlighted text! Welcome to Punjab News Fast 47
E-PaperUncategorized
Trending

ਪਿੰਡ ਲੱਖੋਕੇ ਬਹਿਰਾਮ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਐਨਕਾਂ ਵੰਡ ਕੈਂਪ ਆਯੋਜਿਤ

ਸਿਵਲ ਹਸਪਤਾਲ ਮਮਦੋਟ ਦੀ ਟੀਮ ਨੇ ਲੋੜਵੰਦਾਂ ਨੂੰ ਵੰਡੀਆਂ ਮੁਫ਼ਤ ਦਵਾਈਆਂ ਤੇ ਐਨਕਾਂ

x
ਫਿਰੋਜ਼ਪੁਰ 25 ਜੁਲਾਈ (ਪੱਤਰਕਾਰ ਗੁਰਪ੍ਰੀਤ ਭੁੱਲਰ ): ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਘਰ-ਘਰ ਪਹੁੰਚਾਉਣ ਦੀ ਲੜੀ ਤਹਿਤ ਪਿੰਡ ਲੱਖੋਕੇ ਬਹਿਰਾਮ ਵਿਖੇ ਚਿੱਟੇ ਮੋਤੀਏ ਦੀ ਸਕ੍ਰੀਨਿੰਗ ਅਤੇ ਨੇੜੇ ਦੀਆਂ ਐਨਕਾਂ ਵੰਡਣ ਲਈ ਇੱਕ ਵਿਸ਼ੇਸ਼ ਮੁਫ਼ਤ ਕੈਂਪ ਲਗਾਇਆ ਗਿਆ। ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਰੇਖਾ ਭੱਟੀ ਐੱਸ.ਐੱਮ.ਓ., ਸਿਵਲ ਹਸਪਤਾਲ ਮਮਦੋਟ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਵੱਡੀ ਗਿਣਤੀ ’ਚ ਲੋਕਾਂ ਨੇ ਆਪਣੀ ਜਾਂਚ ਕਰਵਾਈ। ਇਸ ਕੈਂਪ ਦੌਰਾਨ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਅੱਖਾਂ ਦੇ ਮਾਹਿਰ ਡਾਕਟਰ ਦੀਕਸ਼ਿਤ ਸਿੰਗਲਾ ਨੇ ਆਪਣੀ ਟੀਮ ਨਾਲ ਮਿਲ ਕੇ ਆਏ ਹੋਏ ਮਰੀਜ਼ਾਂ ਦੀਆਂ ਅੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਜਾਂਚ ਤੋਂ ਬਾਅਦ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਨੇੜੇ ਦੀਆਂ ਐਨਕਾਂ ਅਤੇ ਅੱਖਾਂ ਦੀਆਂ ਜ਼ਰੂਰੀ ਦਵਾਈਆਂ ਵੰਡੀਆਂ ਗਈਆਂ। ਇਸ ਦੇ ਨਾਲ ਹੀ ਚਿੱਟੇ ਮੋਤੀਏ ਤੋਂ ਪੀੜਤ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਅੱਗੇ ਦੇ ਮੁਫ਼ਤ ਇਲਾਜ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਕੈਂਪ ਨੂੰ ਸਫ਼ਲ ਬਣਾਉਣ ਵਿਚ ਸਥਾਨਕ ਪ੍ਰਸ਼ਾਸਨ ਅਤੇ ਪੰਚਾਇਤ ਦਾ ਵਿਸ਼ੇਸ਼ ਯੋਗਦਾਨ ਰਿਹਾ। ਪਿੰਡ ਲੱਖੋ ਕੇ ਬਹਿਰਾਮ ਦੇ ਸਰਪੰਚ ਭੁਪਿੰਦਰ ਸਿੰਘ ਨੇ ਕੈਂਪ ਵਿਚ ਪਹੁੰਚੇ ਲੋਕਾਂ ਦੀ ਸਹੂਲਤ ਅਤੇ ਬੈਠਣ ਲਈ ਬਹੁਤ ਵਧੀਆ ਪ੍ਰਬੰਧ ਕਰਨ ਵਿਚ ਪੂਰਾ ਸਹਿਯੋਗ ਦਿੱਤਾ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਿਚ ਐੱਸ.ਐੱਮ.ਓ. ਡਾ. ਰੇਖਾ ਭੱਟੀ, ਡਾ. ਦੀਕਸ਼ਿਤ ਸਿੰਗਲਾ, ਜਸਵਿੰਦਰ ਸਿੰਘ ਕੌੜਾ, ਗੁਰਮੇਲ ਸਿੰਘ, ਆਸ਼ੂ ਰਾਣੀ, ਸ਼ਿਵਾਨੀ ਸ਼ੁਕਲਾ, ਸੀ.ਐੱਚ.ਓ. ਰਵਿੰਦਰ ਕੌਰ, ਬੀ.ਈ.ਓ. ਅਮਰਜੀਤ ਸਿੰਘ, ਏ.ਐੱਨ.ਐੱਮ. ਰਵਿੰਦਰ ਕੌਰ ਅਤੇ ਐੱਮ.ਪੀ.ਐੱਚ.ਡਬਲਿਊ. ਸੁਰਿੰਦਰਪਾਲ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!