ਡੀਸੀ ਦਫ਼ਤਰਾਂ ਅੱਗੇ ਧਰਨੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੀ ਅਹਿਮ ਮੀਟਿੰਗ
ਡੀਸੀ ਦਫ਼ਤਰਾਂ ਅੱਗੇ ਧਰਨੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੀ ਅਹਿਮ ਮੀਟਿੰ

koਫਿਰੋਜ਼ਪੁਰ 31 ਜੁਲਾਈ ( ਗੁਰਪ੍ਰੀਤ ਸਿੰਘ ਭੁੱਲਰ
): ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਜ਼ਿਲ੍ਹਾ ਫ਼ਿਰੋਜ਼ਪੁਰ, ਬਲਾਕ ਮਮਦੋਟ ਵੱਲੋਂ 5 ਅਗਸਤ 2026 ਨੂੰ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਅੱਗੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਲਈ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਰੋਸ ਜਤਾਉਣ ਦੀ ਰਣਨੀਤੀ ਉਲੀਕੀ ਗਈ। ਇਸ ਮੀਟਿੰਗ ਦੀ ਅਗਵਾਈ ਦਵਿੰਦਰ ਸਿੰਘ ਫੁੱਲਰਵਾਨ ਅਤੇ ਜੀਵਨ ਸਿੰਘ ਸੋਢੀ ਨੇ ਵਿਸ਼ੇਸ਼ ਤੌਰ ’ਤੇ ਕੀਤੀ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਮੌਜੂਦਾ ਗੰਭੀਰ ਮੁੱਦਿਆਂ ’ਤੇ ਡੂੰਘੀ ਵੀਚਾਰ-ਚਰਚਾ ਕੀਤੀ ਗਈ ਅਤੇ ਆਉਣ ਵਾਲੇ ਸੰਘਰਸ਼ਾਂ ਦੀ ਰੂਪ-ਰੇਖਾ ਉਲੀਕੀ ਗਈ। ਆਗੂਆਂ ਨੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਭਾਰਤ ਦੇ ਸੱਦੇ ’ਤੇ 5 ਅਗਸਤ 2026 ਨੂੰ ਪੂਰੇ ਪੰਜਾਬ ਦੇ ਡੀ.ਸੀ. ਦਫ਼ਤਰਾਂ ਅੱਗੇ ਦੋ ਘੰਟੇ ਦਾ ਪੁਰਅਮਨ ਧਰਨਾ ਦਿੱਤਾ ਜਾਵੇਗਾ। ਇਸ ਪ੍ਰਦਰਸ਼ਨ ਦਾ ਮੁੱਖ ਮਕਸਦ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਜ਼ੋਰਦਾਰ ਵਿਰੋਧ ਕਰਨਾ ਹੈ। ਧਰਨੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਸਰਕਾਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਸ ਜ਼ਿਲ੍ਹਾ ਅਤੇ ਬਲਾਕ ਪੱਧਰੀ ਮੀਟਿੰਗ ਵਿੱਚ ਜਥੇਬੰਦੀ ਦੇ ਵੱਖ-ਵੱਖ ਬਲਾਕਾਂ ਦੇ ਆਗੂ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਜਿਨ੍ਹਾਂ ਵਿਚਗੁਰਮੁਖ ਸਿੰਘ ਬਲਾਕ ਪ੍ਰਧਾਨ ਗੁਰੂਹਰਸਹਾਏ, ਗੁਰਭੇਜ ਸਿੰਘ ਬਲਾਕ ਪ੍ਰਧਾਨ, ਮਮਦੋਟ, ਰਣਜੀਤ ਸਿੰਘ ਬਲਾਕ ਪ੍ਰਧਾਨ, ਸ਼ਹਿਰੀ, ਜੁਗਰਾਜ ਸਿੰਘ ਬਲਾਕ ਪ੍ਰਧਾਨ ਘੱਲ ਖੁਰਦ, ਮਲਕੀਤ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ ਅਤੇ ਬਲਾਕ ਜ਼ੀਰਾ ਦੇ ਆਗੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਬੋਹੜ ਸਿੰਘ, ਸਰਜੀਤ ਸਿੰਘ ਦਿਓਲ, ਸੁੱਖਾ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਬਚਿੱਤਰ ਸਿੰਘ, ਪੂਰਨ ਸਿੰਘ, ਸੁਖਵਿੰਦਰ ਸਿੰਘ, ਫਲਕ ਸਿੰਘ, ਅਮਰਜੀਤ ਲਾਡੀ, ਮਨਪ੍ਰੀਤ ਸਿੰਘ ਅਤੇ ਗੁਰਬਚਨ ਸਿੰਘ ਸਮੇਤ ਹੋਰ ਵੀ ਕਈ ਕਿਸਾਨ ਆਗੂ ਅਤੇ ਵਰਕਰ ਸ਼ਾਮਲ ਹੋਏ। ਸਾਰੇ ਆਗੂਆਂ ਨੇ ਕਿਸਾਨਾਂ ਨੂੰ 5 ਅਗਸਤ ਦੇ ਧਰਨੇ ਵਿਚ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।

