ਜੁਲਾਈ ਮਹੀਨੇ ਵਿਚ ਟਿਕਟ ਚੈਕਿੰਗ ਮੁਹਿੰਮ ਦੌਰਾਨ 34,410 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਹੋਏ ਪਾਏ ਗਏ
ਜੁਲਾਈ ਮਹੀਨੇ ਵਿੱਚ ਟਿਕਟ ਚੈਕਿੰਗ ਮੁਹਿੰਮ ਦੌਰਾਨ 34,410 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਹੋਏ ਪਾਏ ਗਏ ਯੋਗ ਯਾਤਰੀਆਂ ਦੀ ਸਹੂਲਤ ਅਤੇ ਅਣਅਧਿਕਾਰਤ ਯਾਤਰਾ ਦੀ ਰੋਕਥਾਮ ਲਈ ਮੰਡਲ ਵਿਚ ਟਿਕਟ ਜਾਂਚ ਮੁਹਿੰਮ ਲਗਾਤਾਰ ਜਾਰੀ

ਫਿਰੋਜ਼ਪੁਰ 7 ਅਗਸਤ (ਪੱਤਰਕਾਰ ਗੁਰਪ੍ਰੀਤ ਭੁੱਲਰ ): ਫਿਰੋਜ਼ਪੁਰ ਮੰਡਲ ਦੀ ਟਿਕਟ ਚੈਕਿੰਗ ਟੀਮ ਵੱਲੋਂ ਟਰੇਨਾਂ ਵਿਚ ਅਣਅਧਿਕਾਰਤ/ਬਿਨ੍ਹਾ ਟਿਕਟ ਯਾਤਰਾ ’ਤੇ ਰੋਕ ਲਗਾਉਣ ਲਈ ਟਰੇਨਾਂ ਵਿਚ ਲਗਾਤਾਰ ਟਿਕਟ ਚੈਕਿੰਗ ਕੀਤੀ ਜਾ ਰਹੀ ਹੈ। ਮੰਡਲ ਦੇ ਟਿਕਟ ਚੈਕਿੰਗ ਸਟਾਫ ਵੱਲੋਂ ਜੁਲਾਈ, 2026 ਦੌਰਾਨ ਟਰੇਨਾਂ ਵਿਚ ਟਿਕਟ ਚੈਕਿੰਗ ਦੌਰਾਨ ਕੁੱਲ 34,410 ਯਾਤਰੀ ਬਿਨ੍ਹਾ ਟਿਕਟ ਜਾਂ ਅਨਿਯਮਿਤ ਯਾਤਰਾ ਕਰਦੇ ਹੋਏ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲਗਭਗ 2.71 ਕਰੋੜ ਰੁਪਏ ਦਾ ਮਾਲੀਆ ਵਸੂਲ ਕੀਤਾ ਗਿਆ। ਮੰਡਲ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਬਣਾਏ ਰੱਖਣ ਅਤੇ ਆਮ ਜਨਤਾ ਨੂੰ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਤੋਂ ਰੋਕਣ ਤੇ ਉਨ੍ਹਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਮੰਡਲ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਿਤ ਜਾਾਂਚ ਕੀਤੀ ਜਾਂਦੀ ਹੈ। ਇਸਦੇ ਸਿੱਟੇ ਵਜੋਂ ਜੁਲਾਈ ਮਹੀਨੇ ਵਿਚ 137 ਯਾਤਰੀਆਂ ਨੂੰ ਸਟੇਸ਼ਨ ਪਰਿਸਰ ਵਿਚ ਗੰਦਗੀ ਫੈਲਾਉਣ ਦੇ ਦੋਸ਼ ਵਿਚ ਐਂਟੀ ਲਿਟਰਿੰਗ ਐਕਟ ਤਹਿਤ ਉਨ੍ਹਾਂ ਤੋਂ 53 ਹਜ਼ਾਰ ਰੁਪਏ ਤੋਂ ਵੱਧ ਵਸੂਲ ਕੀਤੇ ਗਏ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ਵਿਚ ਟਿਕਟ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ। ਬਸੰਤ ਕੁਮਾਰ ਸੀਨੀਅਰ ਮੰਡਲ ਵਪਾਰਕ ਪ੍ਰਬੰਧਕ ਉੱਤਰ ਰੇਲਵੇ ਫਿਰੋਜ਼ਪੁਰ ਨੇ ਆਖਿਆ ਕਿ ਟਿਕਟ ਚੈਕਿੰਗ ਦਾ ਮੁੱਖ ਮਨੋਰਥ ਯੋਗ ਯਾਤਰੀਆਂ ਨੂੰ ਸੁਰੱਖਿਅਤ ਅਤੇ ਸੁਖਾਵੀਂ ਯਾਤਰਾ ਸਹੂਲਤ ਪ੍ਰਦਾਨ ਕਰਨਾ ਹੈ। ਟਿਕਟ ਚੈਕਿੰਗ ਦੇ ਜ਼ਰੀਏ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਅਣਅਧਿਕਾਰਤ ਜਾਂ ਬਿਨ੍ਹਾ ਟਿਕਟ ਯਾਤਰਾ ਕਰਨ ਵਾਲੇ ਯਾਤਰੀਆਂ ਕਰਕੇ ਯੋਗ ਯਾਤਰੀਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ।




