ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਦਿਖਾਉਣ ਐੱਲਈਡੀ ਵੈਨ ਪਿੰਡ ਘੱਲ ਖੁਰਦ ਅਤੇ ਹਕੂਮਤ ਸਿੰਘ ਵਾਲਾ ਵਿਖੇ ਪੁੱਜੀ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਦਿਖਾਉਣ ਐੱਲਈਡੀ ਵੈਨ ਪਿੰਡ ਘੱਲ ਖੁਰਦ ਅਤੇ ਹਕੂਮਤ ਸਿੰਘ ਵਾਲਾ ਵਿਖੇ ਪੁੱਜੀ

ਫ਼ਿਰੋਜ਼ਪੁਰ 8 ਅਗਸਤ (
): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜੀ ਫਿਲਮ ਦਿਖਾਉਣ ਲਈ ਐੱਲਈਡੀ ਵੈਨ ਫਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਅਤੇ ਹਕੂਮਤ ਸਿੰਘ ਵਾਲਾ ਵਿਖੇ ਪੁੱਜੀ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਦਸਤਾਵੇਜੀ ਫਿਲਮ ਦੇਖੀ। ਇਸ ਇਸ ਸਬੰਧੀ ਜਾਣਕਾਰੀ ਦਿੰਦਿਆਂ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਦੱਸਿਆ ਕਿ ਇਸ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਡਾਕੂਮੈਂਟਰੀ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ।


