E-Paperਪੰਜਾਬ

ਖੇਤਾਂ ਵਿੱਚ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ: ਐਸ.ਡੀ.ਐਮ. ਸੂਰਜ ਕੁਮਾਰ ਜ਼ੀਰਾ

ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਕੀਤਾ ਪ੍ਰੇਰਿਤ, 

ਖੇਤਾਂ ਵਿੱਚ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ: ਐਸ.ਡੀ.ਐਮ. ਸੂਰਜ ਕੁਮਾਰ ਜ਼ੀਰਾ

ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਕੀਤਾ ਪ੍ਰੇਰਿਤ,

 

 

ਜ਼ੀਰਾ 22 ਅਕਤੂਬਰ (ਦੀਪਕ ਭਾਰਗੋ ):

 

ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਐਸ.ਡੀ.ਐਮ. ਜ਼ੀਰਾ ਸੂਰਜ ਕੁਮਾਰ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਵਿੱਚ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ।

ਇਸ ਮੌਕੇ ਐਸ.ਡੀ.ਐਮ. ਸੂਰਜ ਕੁਮਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਬੇਲਰ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਜਾਂ ਆਧੁਨਿਕ ਖੇਤੀ ਸੰਦਾਂ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਜਿੱਥੇ ਜ਼ਹਿਰੀਲੇ ਧੂੰਏਂ ਕਾਰਨ ਮਨੁੱਖੀ ਸਿਹਤ ਨੂੰ ਗੰਭੀਰ ਬਿਮਾਰੀਆਂ ਲੱਗਦੀਆਂ ਹਨ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ। ਇਸ ਮੌਕੇ ਉਹਨਾਂ ਨਾਲ ਡੀਐਸਪੀ ਜੀਰਾ ਜਸਪਾਲ ਸਿੰਘ ਢਿੱਲੋ, ਤਹਿਸੀਲਦਾਰ ਵਿਨੋਦ ਕੁਮਾਰ, ਖੇਤੀਬਾੜੀ ਅਫਸਰ ਗੁਰਦੀਪ ਸਿੰਘ, ਪਟਵਾਰੀ ਲਛਮਣ ਸਿੰਘ, ਹਰਪ੍ਰੀਤ ਰੀਡਰ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ

Related Articles

Leave a Reply

Your email address will not be published. Required fields are marked *

Back to top button
Click to listen highlighted text!
error: Content is protected !!